*ਸ਼ੁਭਕਰਨ ਦੀ ਮੌਤ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ 29 ਫਰਵਰੀ ਨੂੰ ਪੈਦਲ ਰੋਸ ਮਾਰਚ ਕਰਨਗੇ ਅਮ੍ਰਿਤ ਕੌਰ ਗਿੱਲ*

0
69

ਮਾਨਸਾ 27 ਫਰਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਨਾਲ-ਨਾਲ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਨੂੰ ਲੈ ਕੇ ਗੰਭੀਰਤਾ ਦਿਖਾਉਣੀ ਚਾਹੀਦੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਪੋਕਸਮੈਨ ਅਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਇਸ ਲਈ ਜਿੰਮੇਵਾਰ ਹਨ। ਇਸ ਵਿੱਚ ਪੰਜਾਬ ਸਰਕਾਰ ਵੀ ਬਰਾਬਰ ਦੀ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾ ਦੇਰੀ ਦੋਵੇਂ ਸਰਕਾਰਾਂ ਨੂੰ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਬਣਦਾ ਸਹਿਯੋਗ, ਸਹਾਇਤਾ ਦੇਣੀ ਚਾਹੀਦੀ ਹੈ। ਇਸ ਵਿੱਚ ਕੀਤੀ ਜਾ ਰਹੀ ਦੇਰੀ ਘਾਤਕ ਹੈ। ਅਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਇਸ ਰੋਸ ਨੂੰ ਲੈ ਕੇ ਉਨ੍ਹਾਂ ਵੱਲੋਂ 29 ਫਰਵਰੀ ਨੂੰ ਸਵੇਰੇ 11 ਵਜੇ ਪਿੰਡ ਚਾਉਕੇ ਤੋਂ ਬੱਲੋਂ ਤੱਕ ਪੈਦਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ, ਔਰਤਾਂ, ਕਿਸਾਨ, ਵਿਦਿਆਰਥੀ ਅਤੇ ਸੰਘਰਸਸ਼ੀਲ ਲੋਕ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਪੈਦਲ ਰੋਸ ਮਾਰਚ ਵਿੱਚ ਵਿਸ਼ੇਸ਼ ਤੌਰ ਤੇ ਕਾਂਗਰਸ ਪਾਰਟੀ ਦੇ ਕੌਮੀ ਕਿਸਾਨ ਵਿੰਗ ਦੇ ਰਾਸ਼ਟਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੀ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਰੋਸ ਮਾਰਚ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਹੈ। ਅਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਪੱਕੇ ਤੌਰ ਤੇ ਕਿਸਾਨਾਂ ਦੀ ਹਿਤੈਸ਼ੀ ਨਾ ਬਣੇ। ਸ਼ੁਭਕਰਨ ਦੀ ਮੌਤ ਮਾਮਲੇ ਵਿੱਚ ਉਸ ਨੂੰ ਤੁਰੰਤ ਸਹਿਯੋਗ, ਸਹਾਇਤਾ ਦੇਣ ਦੇ ਨਾਲ-ਨਾਲ ਉਸ ਦੀ ਮੌਤ ਲਈ ਜਿੰਮੇਵਾਰ ਵਿਅਕਤੀਆਂ ਤੇ ਐੱਫ.ਆਈ.ਆਰ ਦਰਜ ਕਰਨੀ ਚਾਹੀਦੀ ਹੈ। ਜਿਸ ਨਾਲ ਪੀੜ੍ਹਤ ਪਰਿਵਾਰ ਅਤੇ ਕਿਸਾਨਾਂ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁਭਕਰਨ ਦੀ ਮੌਤ ਦੇ ਬਾਅਦ 7 ਦਿਨ ਬੀਤ ਗਏ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਐੱਫ.ਆਈ.ਆਰ ਦਰਜ ਕਰਨ ਦੀ ਗੱਲ ਕਹਿ ਕੇ ਹੁਣ ਇਸ ਤੇ ਚੁੱਪੀ ਧਾਰ ਲਈ ਹੈ। ਅਮ੍ਰਿਤ ਕੌਰ ਗਿੱਲ ਨੇ ਨੌਜਵਾਨਾਂ, ਔਰਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਪੈਦਲ ਰੋਸ ਮਾਰਚ ਵਿੱਚ ਸ਼ਾਮਿਲ ਹੋ ਕੇ ਹੱਕ-ਸੱਚ ਦੀ ਲੜਾਈ ਦੀ ਅਵਾਜ ਪੰਜਾਬ ਅਤੇ ਕੇਂਦਰ ਸਰਕਾਰ ਤੱਕ ਪਹੁੰਚਾਉਣ।

NO COMMENTS