*ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਵੇਗਾ 316 ਸ਼ਰਧਾਲੂਆਂ ਦਾ ਸਿੱਖ ਜੱਥਾ*

0
37

16 ਜੂਨ (ਸਾਰਾ ਯਹਾਂ/ਬਿਊਰੋ ਨਿਊਜ਼)ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਬਣਾਉਣ ਦੇ ਲਈ ਇੱਕ ਸਿੱਖ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।

ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਬਣਾਉਣ ਦੇ ਲਈ ਇੱਕ ਸਿੱਖ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਹ ਜੱਥਾ ਰਵਾਨਾ ਕੀਤਾ ਜਾਵੇਗਾ। ਇਹ ਜੱਥਾ ਅਟਾਰੀ ਬਾਘਾ ਸਰੱਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੀ ਬਰਸੀ ਦੇ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜੱਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 339 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 316 ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਤੇ ਪਾਕਿਸਤਾਨ ਵਿੱਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਉਪਰਾਂਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਇਹ ਜੱਥਾ ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।

LEAVE A REPLY

Please enter your comment!
Please enter your name here