*ਸ਼੍ਰੀਮਤੀ ਕਿ੍ਸ਼ਨਾ ਦੇਵੀ ਨੇ ਕੀਤਾ ਦੋ ਜ਼ਿੰਦਗੀਆਂ ਨੂੰ ਰੋਸ਼ਨ*

0
335

ਮਾਨਸਾ 22 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)72 ਸਾਲਾ ਸ਼੍ਰੀਮਤੀ ਕਿ੍ਸ਼ਨਾ ਦੇਵੀ ਪਤਨੀ ਸਵਰਗੀ ਜਗਨਨਾਥ ਜੀ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰਾਂ ਨਸੀਬ ਚੰਦ,ਡਿੰਪੀ ਅਤੇ ਸੁਭਾਸ਼ ਨੇ ਮਾਤਾ ਜੀ ਦੀਆਂ ਅੱਖਾਂ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਦਾਨ ਕਰਨ ਦੀ ਇੱਛਾ ਜ਼ਾਹਰ ਕੀਤੀ ਇਹ ਜਾਣਕਾਰੀ ਦਿੰਦਿਆਂ ਅਪੈਕਸ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਇੱਛਾ ਮੁਤਾਬਿਕ ਮਿ੍ਤਕ ਦੀਆਂ ਅੱਖਾਂ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾ ਕੇ ਦੋ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਨੂੰ ਰੋਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਹਾਨ ਨੇਤਰਦਾਨੀ ਨਮਿੱਤ ਅੰਤਿਮ ਅਰਦਾਸ ਮਿਤੀ 27-10-2024 ਦਿਨ ਐਤਵਾਰ ਨੂੰ ਗਊਸ਼ਾਲਾ ਭਵਨ ਦੇ ਬਲਾਕ ਏ ਵਿਖੇ ਦੁਪਹਿਰ 1:00 ਵਜੇ ਹੋਵੇਗੀ।ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅਰੁਣ ਬਿੱਟੂ, ਅਸ਼ਵਨੀ ਜਿੰਦਲ, ਅ੍ਰਮਿਤਪਾਲ ਗੋਇਲ, ਵਿਨੋਦ ਭੰਮਾਂ, ਬਿੰਦਰਪਾਲ ਗਰਗ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।


NO COMMENTS