*ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਦਾ ਫਗਵਾੜਾ ਪੁੱਜਣ ‘ਤੇ ਹੋਇਆ ਸਵਾਗਤ*

0
29

ਫਗਵਾੜਾ 17 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਸਥਾਨਕ ਹੁਸ਼ਿਆਰਪੁਰ ਰੋਡ ਨੇੜੇ ਭੁੱਲਾਰਾਈ ਸਥਿਤ ਹਰਬੰਸ ਸਿੰਘ ਬਨਵੈਤ ਦੇ ਗ੍ਰਹਿ ਵਿਖੇ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਸਿੱਖ ਸੰਗਤਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੀਆਂ ਨੇੜਲੇ ਭਵਿੱਖ ਵਿਚ ਹੋਣ ਜਾ ਰਹੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਹਨਾਂ ਕਿਹਾ ਕਿ ਜਿਹੜੇ ਵੋਟਰਾਂ ਦੀਆਂ ਹੁਣ ਤੱਕ ਵੋਟਾਂ ਨਹੀਂ ਬਣੀਆਂ ਹਨ, ਉਹ ਆਪਣੀ ਵੋਟ ਜਰੂਰ ਬਣਵਾਉਣ ਅਤੇ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਹਿੱਸਾ ਲੈਣ ਤਾਂ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬਾਦਲ ਪਰਿਵਾਰ ਦੇ ਚੁੰਗਲ ਤੋਂ ਆਜਾਦ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਬਾਦਲ ਪਰਿਵਾਰ ਦੇ ਹੱਥ ਆਈ ਹੈ, ਉਸ ਸਮੇਂ ਤੋਂ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਇੱਥੋਂ ਤੱਕ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰਾਂ ਨੂੰ ਵੀ ਹੱਥ ਠੋਕੇ ਬਣਾ ਕੇ ਰੱਖਿਆ ਜਾਂਦਾ ਹੈ। ਜੇਕਰ ਜੱਥੇਦਾਰ ਇਹਨਾਂ ਦੀ ਕਿਸੇ ਗੱਲ ਨੂੰ ਮੰਨਣ ਤੋਂ ਇੰਨਕਾਰ ਕਰਦੇ ਹਨ ਤਾਂ ਉਹਨਾਂ ਨੂੰ ਜਲੀਲ ਕਰਕੇ ਅਹੁਦੇ ਤੋਂ ਉਤਾਰ ਦਿੱਤਾ ਜਾਂਦਾ ਹੈ। ਜਿਸਦੀ ਤਾਜਾ ਮਿਸਾਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਰੂਪ ਵਿਚ ਸਭ ਦੇ ਸਾਹਮਣੇ ਹੈ। ਇਸ ਮੌਕੇ ਕਿਸਾਨ ਆਗੂ ਹਰਭਜਨ ਸਿੰਘ ਬਾਜਵਾ, ਗੁਰਮੁਖ ਸਿੰਘ ਘੁੰਮਣ, ਗੁਰਮੇਲ ਸਿੰਘ ਬਾਜਵਾ, ਰਾਜਾ ਸਿੰਘ ਹਰਬੰਸਪੁਰ, ਮਹਿੰਦਰ ਸਿੰਘ ਬਾਜਵਾ, ਭਾਈ ਲਾਲ ਸਿੰਘ ਅਕਾਲਗੜ੍ਹ, ਰਵੀ ਪਲਾਹੀ, ਗਿਆਨੀ ਰਣਜੀਤ ਸਿੰਘ ਪਲਾਹੀ, ਸਤਿੰਦਰਜੀਤ ਸਿੰਘ ਲੱਕੀ ਕੀਰਤਨੀਏ, ਰਣਜੋਧ ਸਿੰਘ ਅਤੇ ਰੀਤ ਪ੍ਰੀਤ ਪਾਲ ਸਿੰਘ ਪ੍ਰਧਾਨ ਸ਼ੇਰ-ਏ-ਪੰਜਾਬ ਸਪੋਰਟਸ ਐਂਡ ਕਲਚਰਲ ਸੁਸਾਇਟੀ ਹਾਜਰ ਸਨ।

NO COMMENTS