*ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਦਿੱਤਾ ਸਾਂਝੀਵਾਲਤਾ ਦਾ ਸੁਨੇਹਾ:ਭਾਟੀਆ*

0
15

ਫਗਵਾੜਾ 15 ਨਵੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਕੁਮਾਰ ਭਾਟੀਆ ਨੇ ਅੱਜ ਪਾਰਟੀ ਆਗੂਆਂ ਦੇ ਨਾਲ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ‘ਚ ਨਤਮਸਤਕ ਹੁੰਦਿਆਂ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਉਹਨਾਂ ਅਤੇ ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਅਤੇ ਗੁਰਦੁਆਰਾ ਬੇਦੀਆਂ ਖਲਵਾੜਾ ਗੇਟ ਫਗਵਾੜਾ ਵਿਖੇ ਨਤਮਸਤਕ ਹੋਣ ਉਪਰੰਤ ਸਮੂਹ ਹਾਜਰੀਨ ਨੂੰ ਪ੍ਰਕਾਸ਼ ਦਿਹਾੜੇ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਸ਼ੋਕ ਭਾਟੀਆ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀ ਰੱਬੀ ਬਾਣੀ ਰਾਹੀਂ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਹੈ। ਸਾਨੂੰ ਉਹਨਾਂ ਦੇ ਉਪਦੇਸ਼ਾਂ ‘ਤੇ ਚਲਦਿਆਂ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਆਪ ਆਗੂ ਹਰਜਿੰਦਰ ਸਿੰਘ ਖਾਲਸਾ, ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ, ਜਿਲ੍ਹਾ ਕੈਸ਼ੀਅਰ ਹਰੀਓਮ ਗੁਪਤਾ, ਕੁਲਵਿੰਦਰ ਸਿੰਘ ਜੋਗਿੰਦਰ ਪਾਲ ਬੇਦੀ ਬਲਾਕ ਪ੍ਰਧਾਨ, ਰਾਜੇਸ਼ ਬਿੱਟੂ, ਸਤੀਸ਼ ਸਹੋਤਾ, ਆਸ਼ੂ ਮੱਟੂ ਆਦਿ ਵੀ ਹਾਜਰ ਸਨ।

NO COMMENTS