*ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਦਿੱਤਾ ਸਮਾਨਤਾ ਤੇ ਭਾਈਚਾਰੇ ਦਾ ਸੰਦੇਸ਼ – ਭਾਟੀਆ*

0
16

ਫਗਵਾੜਾ 20 ਫਰਵਰੀ  (ਸਾਰਾ ਯਹਾਂ/ਸ਼ਿਵ ਕੌੜਾ) ਸ਼੍ਰੀ ਗੁਰੂ ਰਵਿਦਾਸ ਮਹਾਰਾਜ ਨੇ ਸਮਾਜ ਨੂੰ ਸਮਾਨਤਾ ਅਤੇ ਭਾਈਚਾਰੇ ਦਾ ਜੋ ਸੰਦੇਸ਼ ਦਿੱਤਾ ਹੈ, ਸਾਨੂੰ ਉਸ ਤੋਂ ਸੇਧ ਲੈਂਦਿਆਂ ਉਹਨਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਦਾ ਉਪਰਾਲਾ ਕਰਨਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਅਸ਼ੋਕ ਭਾਟੀਆ ਨੇ ਵੱਖ-ਵੱਖ ਗੁਰੂ ਘਰਾਂ ਵਿਚ ਚੱਲ ਰਹੇ ਗੁਰੂ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ‘ਚ ਹਾਜਰੀ ਭਰਦਿਆਂ ਕੀਤਾ। ਉਹਨਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਨੇ ਮਨੁੱਖਤਾ ਨੂੰ ਹੱਥੀਂ ਕਿਰਤ ਕਰਨ ਅਤੇ ਪ੍ਰਮਾਤਮਾ ਦੀ ਰਜਾ ਵਿਚ ਰਾਜੀ ਰਹਿਣ ਦਾ ਉਪਦੇਸ਼ ਦਿੱਤਾ ਹੈ। ਅਜੋਕੀ ਪੀੜ੍ਹੀ ਨੂੰ ਉਹਨਾਂ ਦੀ ਬਾਣੀ ਤੋਂ ਸੇਧ ਲੈਣੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਗੁਰੂ ਘਰਾਂ ਵਿਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦਾ ਸਿਲਸਿਲਾ ਪੂਰੇ ਇੱਕ ਮਹੀਨੇ ਤੱਕ ਜਾਰੀ ਰਹੇਗਾ। ਇਸ ਦੌਰਾਨ ਉਹਨਾਂ ਸਮੂਹ ਸੰਗਤਾਂ ਨੂੰ ਗੁਰੂ ਪੁਰਬ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਗੁਰੂ ਰਵਿਦਾਸ ਮੰਦਿਰਾਂ ਅਤੇ ਗੁਰਦੁਆਰਾ ਕਮੇਟੀਆਂ ਵਲੋਂ ਅਸ਼ੋਕ ਭਾਟੀਆ ਤੇ ਉਹਨਾਂ ਦੇ ਸਾਥੀਆਂ ਨੂੰ ਸਿਰੋਪੇ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਜਿਲ੍ਹਾ ਕੈਸ਼ੀਅਰ ਹਰੀਓਮ ਗੁਪਤਾ, ਬਲਾਕ ਪ੍ਰਧਾਨ ਗੋਪੀ ਬੇਦੀ ਅਤੇ ਹਰਦੀਪ ਜੋਸ਼ੀ ਆਦਿ ਵੀ ਮੋਜੂਦ ਸਨ।

NO COMMENTS