ਸ਼੍ਰੀ ਚੈਤੱਨਿਆ ਟੈਕਨੋ ਸਕੂਲ, ਮਾਨ*ਸਾ ਵਿਖੇ  ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਭੋਗ*

0
27

ਮਾਨਸਾ, 15 ਨਵੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸ਼੍ਰੀ ਚੈਤੱਨਿਆ ਟੈਕਨੋ ਸਕੂਲ, ਮਾਨਸਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਗਏ। ਮਿਊਜਿਕ ਅਧਿਆਪਕ ਦਾਤਾਰ ਦੀ ਅਗਵਾਈ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਗ੍ਰੰਥੀ ਪ੍ਰੇਮ ਸਿੰਘ ਅਤੇ ਮਿਹਰ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਬੱਚਿਆਂ ਨੂੰ ਵਿਸਥਾਰ ਪੂਰਵਕ ਚਾਨਣਾਂ ਪਾਇਆ। 

ਗੁਰੂ ਗ੍ਰਥ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਦਾ ਸਵਾਗਤ ਫੁੱਲਾਂ ਦੀ ਵਰਖਾ ਅਤੇ ਰੁਮਾਲੇ ਭੇਂਟ ਕਰਕੇ ਕੀਤਾ ਗਿਆ। ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ ਅਤੇ ਬੜੀ ਸ਼ਰਧਾ ਪੂਰਵਕ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਇਸ ਮੌਕੇ ਤੇ ਸਕੂਲ ਦੇ ਬੱਚਿਆਂ, ਪ੍ਰਿੰਸੀਪਲ ਮੈਡਮ ਡਾ. ਅਰਚਨਾ, ਬੀ ਸੁਨੀਲ ਰੈਡੀ (RI), ਵੀਨਸ ਗਰਗ ਜੋਨਲ ਇੰਚਾਰਜ ਅਤੇ ਸਮੂਹ ਸਟਾਫ਼ ਨੇ ਆਪਣੀ ਹਾਜਰੀ ਲਗਵਾਈ। 

NO COMMENTS