*ਸ਼੍ਰੀ ਮਹਾਵੀਰ ਜੈਨ ਮਾਡਲ ਸੀ.ਐਸ.  ਸਕੂਲੀ ਵਿਦਿਆਰਥੀਆਂ ਨੇ ਲੋਕ ਗੀਤ ਅਤੇ ਪੋਸਟਰ ਮੇਕਿੰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ*

0
10

ਫਗਵਾੜਾ 26 ਅਕਤੂਬਰ (ਸਾਰਾ ਯਹਾਂ/ਸ਼ਿਵ ਕੋੜਾ) ਸ਼੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਦੇ ਵਿਦਿਆਰਥੀਆਂ ਨੇ ਜੀ.ਆਰ.ਡੀ.  ਕਾਲਜ ਨੇ ਫਗਵਾੜਾ ਵਿਖੇ ਕਰਵਾਏ ਗਏ ਅੰਤਰ-ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਹੈ  ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਜਗਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪੋ-ਆਪਣੇ ਖੇਤਰ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ |  ਉਨ੍ਹਾਂ ਦੱਸਿਆ ਕਿ ਹਰਮਨਜੀਤ ਸਿੰਘ ਨੇ ਲੋਕ ਗੀਤ ਵਿੱਚ ਪਹਿਲਾ ਇਨਾਮ ਪ੍ਰਾਪਤ ਕੀਤਾ ਜਦਕਿ ਗੁਰਕਮਲਪ੍ਰੀਤ ਸਿੰਘ ਨੂੰ ਪੋਸਟਰ ਮੇਕਿੰਗ ਵਿੱਚ ਪਹਿਲਾ ਇਨਾਮ ਮਿਲਿਆ।  ਪ੍ਰਿੰਸੀਪਲ ਜਗਪਾਲ ਸਿੰਘ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੁਖੀ ਅਜੇ ਜੈਨ, ਸਕੱਤਰ ਅਤੁਲ ਜੈਨ ਅਤੇ ਖਜ਼ਾਨਚੀ ਅਜੀਤ ਜੈਨ ਨੇ ਵੀ ਦੋਵੇਂ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਕਲਾ ਵਿੱਚ ਹੋਰ ਨਿਖਾਰ ਲਿਆਉਣ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ।  ਪ੍ਰਿੰਸੀਪਲ ਅਜੈ ਜੈਨ ਨੇ ਸਕੂਲ ਦੀ ਤਰਫੋਂ ਦੋਵਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਇਸ ਪ੍ਰਾਪਤੀ ਦਾ ਸਿਹਰਾ ਪ੍ਰਿੰਸੀਪਲ ਜਗਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਦੱਸਿਆ।

LEAVE A REPLY

Please enter your comment!
Please enter your name here