*ਸ਼੍ਰੀ ਰਾਮ ਲੀਲਾ ਮੰਚਨ ਤੋਂ ਪਹਿਲਾਂ ਕਲੱਬ ਵਿਖੇ ਕਰਵਾਇਆ ਹਵਨ*

0
174

ਮਾਨਸਾ 06 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ ):
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਸੁਭਾਸ਼ ਡਰਾਮੈਟਿਕ ਕਲੱਬ ਮਾਨਸਾ ਵਿਖੇ ਸ਼੍ਰੀ ਰਾਮ ਲੀਲਾ ਜੀ ਦਾ ਆਯੋਜਨ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੀ ਅਸ਼ੋਕ ਗਰਗ ਨੇ ਕਲੱਬ ਵਿਖੇ ਕਰਵਾਏ ਗਏ ਹਵਨ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਰਿਹਰਸਲ ਤੋਂ ਪਹਿਲਾਂ ਰੀਤੀ-ਰਿਵਾਜ਼ਾਂ ਅਨੁਸਾਰ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਹਰ ਵਾਰ ਕਲੱਬ ਵਿਖੇ ਹਵਨ ਕਰਵਾਇਆ ਜਾਂਦਾ ਹੈ। ਇਸੇ ਤਹਿਤ ਲੰਘੀ ਰਾਤ ਵੀ ਕਲੱਬ ਵਿਖੇ ਪਵਿੱਤਰ ਹਵਨ ਕਰਵਾਇਆ ਗਿਆ, ਜਿਸ ਵਿੱਚ ਪੰਡਿਤ ਸ਼੍ਰੀ ਪੁਨੀਤ ਸ਼ਰਮਾ ਜੀ ਵੱਲੋਂ ਪਵਿੱਤਰ ਮੰਤਰਾਂ ਦਾ ਉੱਚਾਰਨ ਕਰਕੇ ਪੂਰੀ ਸ਼ਰਧਾ ਹਵਨ ਕਾਰਜ ਕੀਤਾ ਗਿਆ। ਹਵਨ ਕਰਵਾਉਣ ਦੀ ਰਸਮ ਪ੍ਰਧਾਨ ਸ਼੍ਰੀ ਸੁਭਾਸ਼ ਡਰਾਮੈਟਿਕ ਕੱਲਬ ਸ਼੍ਰੀ ਪਰਵੀਨ ਗੋਇਲ ਵੱਲੋਂ ਅਦਾ ਕੀਤੀ ਗਈ।


ਸ਼੍ਰੀ ਪ੍ਰਵੀਨ ਗੋਇਲ ਨੇ ਦੱਸਿਆ ਕਿ ਸਮੂਹ ਕਲੱਬ ਦੇ ਮੈਂਬਰਾਂ ਵੱਲੋਂ ਸ਼੍ਰੀ ਰਾਮ ਲੀਲਾ ਜੀ ਨੂੰ ਪੂਰੀ ਪਵਿੱਤਰਤਾ ਨਾਲ ਦਰਸ਼ਕਾਂ ਦੇ ਸਾਹਮਣੇ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ ਜਿਸ ਤਰ੍ਹਾਂ ਪਿਛਲੇ ਕਈ ਸਾਲਾਂ ਤੋਂ ਸ਼੍ਰੀ ਸੁਭਾਸ਼ ਡਰਾਮੈਟਿਕ ਕਲੱਬ ਵੱਲੋਂ ਪੂਰੀ ਲਗਨ ਅਤੇ ਸ਼ਰਧਾ ਨਾਲ ਸ਼੍ਰੀ ਰਾਮ ਲੀਲਾ ਜੀ ਦਾ ਮੰਚਨ ਕੀਤਾ ਜਾ ਰਿਹਾ ਹੈ ਇਸ ਵਾਰ ਵੀ ਕਲੱਬ ਦੀ ਮੈਨੇਜਮੈਂਟ ਅਤੇ ਐਕਟਰ ਬਾਡੀ ਵੱਲੋਂ ਪੂਰੀ ਲਗਨ ਨਾਲ ਸ਼੍ਰੀ ਰਾਮ ਲੀਲਾ ਜੀ ਦਾ ਮੰਚਨ ਕੀਤਾ ਜਾਵੇਗਾ।
ਪ੍ਰਧਾਨ ਐਕਟਰ ਬਾਡੀ ਸ਼੍ਰੀ ਰਾਜ ਕੁਮਾਰ ਰਾਜੀ ਨੇ ਦੱਸਿਆ ਕਿ ਸ਼੍ਰੀ ਰਾਮ ਲੀਲਾ ਜੀ ਦੇ ਸਫ਼ਲ ਆਯੋਜਨ ਲਈ 08 ਸਤੰਬਰ ਤੋਂ ਕਲਾਕਾਰਾਂ ਵੱਲੋਂ ਡਾਇਰੈਕਟਰ ਸ਼੍ਰੀ ਪ੍ਰਵੀਨ ਟੋਨੀ ਸ਼ਰਮਾ, ਸ਼੍ਰੀ ਵਿਨੋਦ ਪਠਾਨ ਅਤੇ ਸ਼੍ਰੀ ਮੁਕੇਸ਼ ਬਾਂਸਲ ਦੀ ਅਗਵਾਈ ਹੇਠ ਰਿਹਰਸਲ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ 12 ਅਕਤੂਬਰ ਤੋਂ ਸ਼੍ਰੀ ਰਾਮ ਲੀਲਾ ਜੀ ਦੀ ਸ਼ੁਰੂਆਤ ਹੋ ਜਾਵੇਗੀ। ਹਵਨ ਉਪਰੰਤ ਕਲੱਬ ਵਿਖੇ ਮੈਂਬਰਾਂ ਨੂੰ ਭੰਡਾਰਾ ਵੀ ਵਰਤਾਇਆ ਗਿਆ।
ਇਸ ਮੌਕੇ ਕਲੱਬ ਦੇ ਸਰਪ੍ਰਸਤ ਸ਼੍ਰੀ ਜਗਮੋਹਨ ਸ਼ਰਮਾ ਅਤੇ ਕ੍ਰਿਸ਼ਨ ਬਾਂਸਲ, ਜਰਨਲ ਸਕੱਤਰ ਧਰਮਪਾਲ ਸ਼ੰਟੂ, ਡਾ. ਮਾਨਵ ਜਿੰਦਲ, ਬਲਜੀਤ ਸ਼ਰਮਾ, ਅਰੁਣ ਅਰੋੜਾ, ਸੇਵਕ ਸੰਦਲ, ਵਰੁਣ ਕੁਮਾਰ ਸੀ. ਏ., ਵਿੱਕੀ ਲੱਲੂਆਣਾ, ਅਮਨ ਗੁਪਤਾ, ਸੋਨੂੰ ਰੱਲਾ, ਵਿਪਨ ਅਰੋੜਾ, ਮੋਹਨ ਸੋਨੀ, ਵਿਸ਼ਾਲ ਵਿੱਕੀ, ਬੰਟੀ ਸ਼ਰਮਾ, ਰਾਜੇਸ਼ ਪੂੜਾ, ਵੀਨੂੰ ਬਾਂਸਲ,ਡਾ ਵਿਕਾਸ਼ ਸ਼ਰਮਾ ਰਮੇਸ਼ ਬਚੀ ਤੋਂ ਇਲਾਵਾ ਕਲੱਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

LEAVE A REPLY

Please enter your comment!
Please enter your name here