*ਸ਼੍ਰੀ ਸਨਾਤਨ ਧਰਮ ਸਭਾ ਮਾਨਸਾ ਵੱਲੋਂ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਪੁਰਾਣੀ ਅਨਾਜ਼ ਮੰਡੀ ਵਿਖੇ ਚੱਲ ਰਿਹਾ ਭੰਡਾਰਾ, ਜੋ ਹਰ ਰੋਜ਼ ਜ਼ਰੂਰਤਮੰਦ ਲੋਕਾਂ ਨੂੰ ਵਰਤਾਇਆ ਜਾਂਦਾ ਹੈ*

0
70
22.5.2024 (ਸਾਰਾ ਯਹਾਂ/ਮੁੱਖ ਸੰਪਾਦਕ) ਭੰਡਾਰਾ ਸ਼੍ਰੀ ਸਨਾਤਨ ਧਰਮ ਸਭਾ ਦੇ ਸੀਨੀਅਰ ਕਾਰਜਕਾਰੀ ਮੈਂਬਰ ਅਤੇ ਸ਼੍ਰੀ ਕ੍ਰਿਸ਼ਨਾ ਕੀਰਤਨ ਮੰਡਲ ਮਾਨਸਾ ਦੇ ਜਰਨਲ ਸਕੱਤਰ ਸ਼੍ਰੀ ਅਮਰਨਾਥ ਗਰਗ ਜੀ  ਨੇ ਆਪਣੇ ਜਨਮਦਿਨ ਦੀ ਖੁਸ਼ੀ ਵਿੱਚ ਆਪਣੇ ਪਰਿਵਾਰ ਸਮੇਤ ਲਗਾਇਆ।
                    ਮੰਦਰ ਦੇ ਪੁਜਾਰੀ ਪੰਡਿਤ ਸ਼ੰਭੂ ਸ਼ਰਮਾ ਜੀ ਨੇ ਪਰਿਵਾਰ ਤੋਂ ਵਿਧੀਵਤ ਢੰਗ ਨਾਲ ਵੇਦਾਂ ਦੇ ਮੰਤਰਾਂ ਨਾਲ ਪੂਜਨ ਕਰਵਾਇਆ ਗਿਆ। 
                ਸ਼੍ਰੀ ਸਨਾਤਨ ਧਰਮ ਸਭਾ ਮਾਨਸਾ ਵੱਲੋ ਪਰਿਵਾਰ ਨੂੰ ਸਰੋਪਾ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
                     ਇਸ ਸਮੇਂ ਸ਼੍ਰੀ ਸਨਾਤਨ ਧਰਮ ਸਭਾ ਮਾਨਸਾ ਦੇ ਅਹੁਦੇਦਾਰ ਅਤੇ  ਮੈਂਬਰ ਹਾਜਰ ਸਨ।
              ਇਸ ਸਬੰਧ ਵਿੱਚ ਸ਼ਹਿਰ ਦੇ ਮਾਨਯੋਗ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਦੇ ਜਨਮਦਿਨ, ਵਿਆਹ ਦੀ ਵਰ੍ਹੇਗੰਢ, ਘਰ ਦੀ ਸੁੱਖ ਸ਼ਾਂਤੀ ਲਈ, ਪਰਿਵਾਰ ਦੇ ਕਿਸੇ ਮੈਂਬਰ ਦੀ ਬਰਸੀ ਨੂੰ ਸਮਰਪਿਤ ਅਰਦਾਸ ਜਾ ਕਿਸੇ ਹੋਰ ਖੁਸ਼ੀ ਸਮੇਂ ਸਭਾ ਵਲੋ ਤੈਅਸ਼ੁਦਾ ਦਾਨ ਦੇ ਕੇ ਇਸ ਅਵਸਰ ਨੂੰ ਵਧੇਰੇ ਯਾਦਗਾਰੀ ਬਣਾਉਣ ਲਈ ਆਪਣੇ ਹੱਥੀ ਇਸ ਮਹਾਨ ਅੰਨ ਦਾਨ  ਦੀ ਮੁਹਿੰਮ ਦਾ ਹਿੱਸਾ ਬਣ ਕੇ ਪ੍ਰਭੂ ਦਾ ਸ਼ੁੱਭ ਹਨ ਅਸ਼ੀਰਵਾਦ ਪ੍ਰਾਪਤ ਕਰ ਸਕਦੇ ਹੋ।
            ਇਸ ਬਾਰੇ ਵਧੇਰੇ ਜਾਣਕਾਰੀ ਲੈਣ ਲਈ ਅਤੇ ਭੰਡਾਰਾ ਬੁੱਕ ਕਰਵਾਉਣ ਲਈ ਕਿਸੇ ਵੀ ਅਧਿਕਾਰੀ ਜਾ ਭੰਡਾਰਾ ਇੰਚਾਰਜ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS