
3 ਸਤੰਬਰ ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ)ਦਿਨ ਸ਼ਨੀਵਾਰ ਦਾ ਭੰਡਾਰਾ ਸ਼੍ਰੀ ਸਨਾਤਨ ਧਰਮ ਸਭਾ ਦੇ ਮੈਂਬਰ ਸ਼੍ਰੀ ਰਮਨ ਗੋਇਲ ਜੀ ਨੇ ਆਪਣੇ ਜਨਮਦਿਨ ਦੀ ਖੁਸ਼ੀ ਵਿੱਚ ਆਪਣੇ ਪਰਿਵਾਰ ਸਮੇਤ ਲਗਾਇਆ।
ਮੰਦਰ ਦੇ ਪੁਜਾਰੀ ਪੰਡਿਤ ਸ਼ੰਭੂ ਸ਼ਰਮਾ ਜੀ ਨੇ ਪਰਿਵਾਰ ਤੋਂ ਵਿਧੀਵਤ ਢੰਗ ਨਾਲ ਵੇਦਾਂ ਦੇ ਮੰਤਰਾਂ ਨਾਲ ਪੂਜਨ ਕਰਵਾਇਆ ਗਿਆ।
ਸ਼੍ਰੀ ਸਨਾਤਨ ਧਰਮ ਸਭਾ ਮਾਨਸਾ ਵੱਲੋ ਪਰਿਵਾਰ ਨੂੰ ਸਰੋਪਾ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਇਲਾਵਾ ਸਵਰਗਵਾਸੀ ਸ਼੍ਰੀਮਤੀ ਕ੍ਰਿਸ਼ਨਾ ਦੇਵੀ ਜੀ ਦੀ ਪਵਿੱਤਰ ਬਰਸੀ ਦੀ ਨਿੱਘੀ ਯਾਦ ਵਿੱਚ ਉਹਨਾਂ ਦੇ ਪਰਿਵਾਰ ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ਼੍ਰੀ ਵਿਨੋਦ ਭੰਮਾਂ ਜੀ ਨੇ ਆਪਣੇ ਪਰਿਵਾਰ ਨਾਲ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਭੰਡਾਰਾ ਲਗਾਇਆ।
ਸ਼੍ਰੀ ਸਨਾਤਨ ਧਰਮ ਸਭਾ ਮਾਨਸਾ ਵਲੋਂ ਪਰਿਵਾਰ ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਸ਼੍ਰੀ ਸਨਾਤਨ ਧਰਮ ਸਭਾ ਮਾਨਸਾ ਦੇ ਅਹੁਦੇਦਾਰ ਅਤੇ ਮੈਂਬਰ ਹਾਜਰ ਸਨ।
ਇਸ ਸਬੰਧ ਵਿੱਚ ਸ਼ਹਿਰ ਦੇ ਮਾਨਯੋਗ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਦੇ ਜਨਮਦਿਨ, ਵਿਆਹ ਦੀ ਵਰ੍ਹੇਗੰਢ, ਘਰ ਦੀ ਸੁੱਖ ਸ਼ਾਂਤੀ ਲਈ, ਪਰਿਵਾਰ ਦੇ ਕਿਸੇ ਮੈਂਬਰ ਦੀ ਬਰਸੀ ਨੂੰ ਸਮਰਪਿਤ ਅਰਦਾਸ ਜਾ ਕਿਸੇ ਹੋਰ ਖੁਸ਼ੀ ਸਮੇਂ ਸਭਾ ਵਲੋ ਤੈਅਸ਼ੁਦਾ ਦਾਨ ਦੇ ਕੇ ਇਸ ਅਵਸਰ ਨੂੰ ਵਧੇਰੇ ਯਾਦਗਾਰੀ ਬਣਾਉਣ ਲਈ ਆਪਣੇ ਹੱਥੀ ਇਸ ਮਹਾਨ ਅੰਨ ਦਾਨ ਦੀ ਮੁਹਿੰਮ ਦਾ ਹਿੱਸਾ ਬਣ ਕੇ ਪ੍ਰਭੂ ਦਾ ਸ਼ੁੱਭ ਹਨ ਅਸ਼ੀਰਵਾਦ ਪ੍ਰਾਪਤ ਕਰ ਸਕਦੇ ਹੋ।
ਇਸ ਬਾਰੇ ਵਧੇਰੇ ਜਾਣਕਾਰੀ ਲੈਣ ਲਈ ਅਤੇ ਭੰਡਾਰਾ ਬੁੱਕ ਕਰਵਾਉਣ ਲਈ ਕਿਸੇ ਵੀ ਅਧਿਕਾਰੀ ਜਾ ਭੰਡਾਰਾ ਇੰਚਾਰਜ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
