*ਸ਼੍ਰੀ ਸ਼ਕਤੀ ਭਵਨ ਮੰਦਰ ਵਿਖੇ ਕੀਤੀ ਦੁਰਗਾ ਅਸ਼ਟਮੀ ਦੀ ਪੂਜਾ*

0
63

ਮਾਨਸਾ 11 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)ਮਾਨਸਾ ਸ਼ਹਿਰ ਦੇ ਸ਼੍ਰੀ ਸ਼ਕਤੀ ਭਵਨ ਮੰਦਰ ਵਿਖੇ ਪ੍ਰਧਾਨ ਸੁਖਪਾਲ ਬਾਂਸਲ ਦੀ ਅਗਵਾਈ ਹੇਠ ਨਵਰਾਤਰਿਆਂ ਸਮੇਂ ਸ਼੍ਰੀ ਅਖੰਡ ਜੋਤ ਸਥਾਪਿਤ ਕੀਤੀ ਜਾਂਦੀ ਹੈ ਅਤੇ ਧਾਰਮਿਕ ਰਸਮਾਂ ਅਨੁਸਾਰ ਪੂਜਾ ਅਰਚਨਾ ਕੀਤੀ ਜਾਂਦੀ ਹੈ ਇਸੇ ਲੜੀ ਤਹਿਤ ਅੱਜ ਸ਼੍ਰੀ ਦੁਰਗਾ ਅਸ਼ਟਮੀ ਮੌਕੇ ਮਾਤਾ ਜੀ ਦੀ ਅਰਾਧਨਾ ਕੀਤੀ ਗਈ ਇਹ ਜਾਣਕਾਰੀ ਦਿੰਦਿਆਂ ਮੰਡਲ ਦੇ ਚੇਅਰਮੈਨ ਪ੍ਰਵੀਨ ਟੋਨੀ ਸ਼ਰਮਾਂ ਨੇ ਦੱਸਿਆ ਕਿ ਇਸ ਮੰਦਰ ਦੀ ਸਾਂਭ ਸੰਭਾਲ ਦੀ ਜ਼ਿਮੇਵਾਰੀ ਸੰਭਾਲਣ ਦਾ ਮੌਕਾ ਖੁਸ਼ਕਿਸਮਤੀ ਨਾਲ ਸ਼੍ਰੀ ਦੁਰਗਾ ਕੀਰਤਨ ਮੰਡਲ ਮਾਨਸਾ ਨੂੰ ਮਿਲਿਆ ਹੋਇਆ ਹੈ ਅਤੇ ਉਨ੍ਹਾਂ ਦੀ ਟੀਮ ਦੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਹਰੇਕ ਧਾਰਮਿਕ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮੰਡਲ ਵਲੋਂ ਲੋਕਾਂ ਦੇ ਘਰਾਂ ਵਿੱਚ ਮਾਤਾ ਜੀ ਦੇ ਜਾਗਰਣ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਧਰਮ ਨਾਲ ਜੋੜਨ ਦੇ ਮਕਸਦ ਨਾਲ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਕਰਵਾਈ ਜਾਂਦੀ ਹੈ ਉਨ੍ਹਾਂ ਦੱਸਿਆ ਕਿ ਮੰਡਲ ਦਾ ਹਰੇਕ ਮੈਂਬਰ ਪੂਰੀ ਲਗਨ ਅਤੇ ਉਤਸ਼ਾਹ ਨਾਲ ਮੰਦਰ ਕਮੇਟੀ ਵਲੋਂ ਕੀਤੇ ਜਾਂਦੇ ਕੰਮਾਂ ਵਿੱਚ ਮੌਹਰੀ ਰੋਲ ਅਦਾ ਕਰਨ ਲਈ ਯਤਨਸ਼ੀਲ ਰਹਿੰਦਾ ਹੈ। ਪੰਡਿਤ ਕੱਨਹਈਆ ਜੀ ਵਲੋਂ ਧਾਰਮਿਕ ਰਸਮਾਂ ਅਨੁਸਾਰ ਪੂਜਾ ਅਰਚਨਾ ਕਰਵਾਈ ਗਈ।ਇਸ ਮੌਕੇ ਮਹੰਤ ਵਿਜੇ ਕਮਲ, ਪ੍ਰਧਾਨ ਸੁਖਪਾਲ ਬਾਂਸਲ, ਲਛਮਣ ਦਾਸ,ਬੰਟੀ ਕੁਮਾਰ,ਨਵਜੋਤ ਗੋਇਲ ਸਮੇਤ ਮੈਂਬਰ ਹਾਜ਼ਰ ਸਨ

NO COMMENTS