*ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਖਤ ਰੁਖ*

0
61

24 ਫਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਚੱਲ ਰਹੇ ਵਿਵਾਦ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਰੁਖ ਆਪਣਇਆ ਹੈ।

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਚੱਲ ਰਹੇ ਵਿਵਾਦ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਰੁਖ ਆਪਣਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਟਕਰਾਅ ਦੀ ਨੀਤੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਇਆ ਜਾਏਗਾ। 

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਨੇ ਐਤਵਾਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਸਕੱਤਰੇਤ ਨੂੰ ਕਮੇਟੀ ਦੀ ਕਾਰਗੁਜ਼ਾਰੀ ਸਬੰਧੀ ਇੱਕ ਲਿਖਤੀ ਰਿਪੋਰਟ ਸੌਂਪੀ। ਕਮੇਟੀ ਮੈਂਬਰਾਂ ਨੇ ਕਿਹਾ ਹੁਣ ਇਸ ਮਾਮਲੇ ਵਿੱਚ ਅਕਾਲ ਤਖਤ ਦੇ ਜਥੇਦਾਰ ਦੇ ਅਗਲੇ ਹੁਕਮਾਂ ਦੀ ਉਡੀਕ ਹੈ। 

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਆਏ ਪੰਜ ਮੈਂਬਰਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰੀ ਤੇ ਇਕਬਾਲ ਸਿੰਘ ਝੂੰਢਾ ਸ਼ਾਮਲ ਸਨ। ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਲਗਪਗ ਇੱਕ ਘੰਟਾ ਚੱਲੀ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਕਮੇਟੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਲਈ ਬਣਾਈ ਗਈ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਸਮਰਥਨ ਨਹੀਂ ਮਿਲ ਰਿਹਾ ਤੇ ਉਹ ਭਰਤੀ ਆਪਣੇ ਆਪ ਕਰਨਾ ਚਾਹੁੰਦੀ ਹੈ। ਜਥੇਦਾਰ ਨੂੰ ਦੱਸਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਕਮੇਟੀ ਨੂੰ ਕੋਈ ਸਹਿਯੋਗ ਨਹੀਂ ਦੇ ਰਿਹਾ। ਹੁਣ ਇਸ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਜੋ ਵੀ ਹੋਰ ਹੁਕਮ ਦੇਵੇਗਾ, ਕਮੇਟੀ ਮੈਂਬਰ ਉਸ ਅਨੁਸਾਰ ਕੰਮ ਕਰਨਗੇ।

ਕਮੇਟੀ ਮੈਂਬਰਾਂ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਭਰੋਸਾ ਦਿੱਤਾ ਹੈ ਕਿ ਉਹ 2 ਦਸੰਬਰ ਨੂੰ ਅਕਾਲ ਤਖ਼ਤ ਦੇ ਫੈਸਲੇ ਰਾਹੀਂ ਜਾਰੀ ਕੀਤੇ ਗਏ ਹੁਕਮ ਨੂੰ ਲਾਗੂ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਦੋ ਮੈਂਬਰਾਂ ਵੱਲੋਂ ਅਸਤੀਫਾ ਦੇਣ ਕਰਕੇ ਹੁਣ ਪੰਜ ਮੈਂਬਰੀ ਕਮੇਟੀ ਹੀ ਆਪਣਾ ਕੰਮ ਅੱਗੇ ਜਾਰੀ ਰੱਖ ਸਕਦੀ ਹੈ। ਕਮੇਟੀ ਮੈਂਬਾਰਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਭਰੋਸਾ ਦੁਆਇਆ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਖਤ ਰੁਖ਼ ਮਗਰੋਂ ਅਕਾਲੀ ਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਉਪਰ ਵੀ ਸਵਾਲੀਆ ਨਿਸ਼ਾਨ ਲੱਗ ਗਏ ਹਨ। 

ਕਮੇਟੀ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਉਹ ਸ੍ਰੀ ਅਕਾਲ ਤਖਤ ਵੱਲੋਂ ਜਾਰੀ ਕੀਤੇ ਆਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਾਉਣ ਲਈ ਜਥੇਦਾਰ ਨੂੰ ਮਿਲੇ ਹਨ। ਉਨ੍ਹਾਂ ਜਥੇਦਾਰ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਕਮੇਟੀ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਹੁਣ ਇਸ ਮਾਮਲੇ ਵਿੱਚ ਅਕਾਲ ਤਖਤ ਵੱਲੋਂ ਜੋ ਵੀ ਅਗਲਾ ਆਦੇਸ਼ ਦਿੱਤਾ ਜਾਵੇਗਾ, ਕਮੇਟੀ ਮੈਂਬਰ ਉਸ ਉੱਪਰ ਪਹਿਰਾ ਦੇਣਗੇ। 

ਵਡਾਲਾ ਤੇ ਝੂੰਦਾਂ ਨੇ ਦੱਸਿਆ ਕਿ ਅਕਾਲ ਤਖਤ ਵੱਲੋਂ ਇਹ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬਣਾਈ ਗਈ ਸੀ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਭਰਤੀ ਮੁਹਿੰਮ ਨੂੰ ਆਪਣੇ ਤੌਰ ’ਤੇ ਜਾਰੀ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਭਰੋਸਾ ਦਿੱਤਾ ਹੈ ਕਿ ਉਹ ਅਕਾਲ ਤਖਤ ਦੀ ਫਸੀਲ ਤੋਂ 2 ਦਸੰਬਰ ਨੂੰ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਾਉਣਗੇ।

ਦੱਸ ਦਈਏ ਕਿ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਸਿਆਲੀ, ਬੀਬੀ ਸਤਵੰਤ ਕੌਰ, ਸੰਤਾ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚ ਕਰਕੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਸਹਿਯੋਗ ਨਹੀਂ ਕਰ ਰਹੀ। ਇਸ ਕਾਰਨ ਭਰਤੀ ਪ੍ਰਕਿਰਿਆ ਸਹੀ ਢੰਗ ਨਾਲ ਨਹੀਂ ਚੱਲ ਰਹੀ। ਕਮੇਟੀ ਆਪਣੇ ਪੱਧਰ ‘ਤੇ ਕੰਮ ਕਰਨ ਦੇ ਅਯੋਗ ਹੈ। ਮੈਂਬਰਾਂ ਵਿੱਚੋਂ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਕਿ੍ਪਾਲ ਸਿੰਘ ਬਡੂੰਗਰ ਨੇ ਅਸਤੀਫ਼ਾ ਦੇ ਦਿੱਤਾ ਹੈ। ਦੋਵਾਂ ਅਕਾਲੀ ਆਗੂਆਂ ਦੀ ਗੈਰਹਾਜ਼ਰੀ ਵਿੱਚ ਪਿਛਲੇ ਸ਼ੁੱਕਰਵਾਰ ਨੂੰ ਹੋਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਦੀ ਰਿਪੋਰਟ ਜਥੇਦਾਰ ਨੂੰ ਸੌਂਪ ਦਿੱਤੀ ਗਈ।

NO COMMENTS