*ਸ਼੍ਰੋਮਣੀ ਅਕਾਲੀ ਦਲ ਨੂੰ ਹਰ ਵਰਗ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ:ਹਰਸਿਮਰਤ ਬਾਦਲ*

0
128

ਮਾਨਸਾ 30 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ)ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ ਹੇਠ ਪਿੰਡ ਚਕੇਰੀਆਂ, ਖਿੱਲਣ, ਸਹਾਰਨਾ, ਡੇਲੂਆਣਾ, ਸੱਦਾ ਸਿੰਘ ਵਾਲਾ, ਮਾਨ ਬੀਬੜੀਆਂ, ਕੱਲ੍ਹੋਂ ਅਤੇ ਕੋਟਲੀ ਕਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤਾ। ਜਿਸ ਵਿੱਚ ਨਗਰ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅੋਰਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 13 ਦੀਆਂ 13 ਸੀਟਾਂ ਤੇ ਭਾਰੀ ਬਹੁਮਤ ਨਾਲ ਆਪਣੇ ਬਲਬੂਤੇ ਤੇ ਜਿੱਤੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਨੂੰ ਪੰਜਾਬ ਵਿੱਚੋਂ ਹਰ ਵਰਗ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਿਨੋ-ਦਿਨ ਅਕਾਲੀ ਦਲ ਦਾ ਕਾਫਲਾ ਲੰਮਾ ਹੁੰਦਾ ਜਾ ਰਿਹਾ ਹੈ। ਬੀਬਾ ਬਾਦਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਕੈਬਨਿਟ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਅਤੇ ਹੁਣ ਭਾਜਪਾ ਨਾਲ ਨਾਤਾ ਤੋੜ ਕੇ ਅਕਾਲੀ ਦਲ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ, ਦੁਕਾਨਦਾਰਾਂ ਦੇ ਹੱਕਾਂ ਲਈ ਮੋਹਰੀ ਹੋ ਕੇ ਲੜੇਗਾ। ਇਸ ਮੌਕੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਗੁਰਪ੍ਰੀਤ ਸਿੰਘ ਚਹਿਲ, ਜਸਵਿੰਦਰ ਸਿੰਘ ਚਕੇਰੀਆਂ, ਗੋਲਡੀ ਗਾਂਧੀ, ਹਨੀਸ਼ ਬਾਂਸਲ, ਜੁਗਰਾਜ ਸਿੰਘ ਰਾਜੂ ਦੁਰਾਕਾ . ਰਾਜਿੰਦਰ ਸਿੰਘ ਚਕੇਰੀਆਂ, ਸਰਬਜੀਤ ਸਿੰਘ ਝਿੰਜਰ , ਜਥੇਦਾਰ ਸੁਰਜੀਤ ਸਿੰਘ ਲੁਲਿਆਣਾ , ਸੇਮੀ ਸਰਪੰਚ ਹੀਰੇਵਾਲਾ, ਤੋਂ ਇਲਾਵਾ ਹੋਰ ਵੀ ਮੌਜੂਦ ਸਨ।

NO COMMENTS