22 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਕਟਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਤੋਂ ਮਹਿੰਦਰ ਕੇਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਨੂੰ ਬਣਾਇਆ ਗਿਆ ਹੈ।
ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਚੰਡੀਗੜ੍ਹ ਸੀਟ ਤੋਂ ਵੀ ਉਮੀਦਵਾਰ ਦਾ ਨਾਂਅ ਸ਼ਾਮਲ ਹੈ। ਉਮੀਦਵਾਰਾਂ ਦੇ ਨਾਂਅ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਲੀਡਰ ਮਹਿੰਦਰ ਕੇਪੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਕੀਤਾ। ਇਸ ਮੌਕੇ ਮੀਡੀਆ ਦੇ ਮੁਖਾਤਬ ਹੁੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਕਟਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਤੋਂ ਮਹਿੰਦਰ ਕੇਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਟਿਕਟ ਦਿੱਤੀ ਗਈ ਹੈ। ਫਿਰੋਜ਼ਪੁਰ ਤੋਂ ਬੌਬੀ ਮਾਨ ਨੂੰ ਟਿਕਟ ਦਿੱਤੀ ਗਈਹੈ।
ਕਿਹੜੇ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
1 ਹਰਸਿਮਰਤ ਕੌਰ ਬਾਦਲ – ਬਠਿੰਡਾ
2 ਨਰਦੇਵ ਸਿੰਘ ਬੌਬੀ ਮਾਨ -ਫਿਰੋਜ਼ਪੁਰ
3 ਰਣਜੀਤ ਸਿੰਘ ਢਿੱਲੋਂ – ਲੁਧਿਆਣਾ
4 ਸੋਹਣ ਸਿੰਘ ਠੰਡਲ – ਹੁਸ਼ਿਆਰਪੁਰ
5 ਮੁਹਿੰਦਰ ਸਿੰਘ ਕੇ.ਪੀ – ਜਲੰਧਰ
6.ਹਰਦੀਪ ਸਿੰਘ ਬੁਟਰੇਲਾ – ਚੰਡੀਗੜ੍ਹ
ਪਹਿਲਾਂ ਇਨ੍ਹਾਂ ਉਮੀਦਵਾਰਾਂ ਦਾ ਕੀਤਾ ਐਲਾਨ
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਦਲਜੀਤ ਸਿੰਘ ਚੀਮਾ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਗੁਰਦਾਸਪੁਰ, ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਗਈ ਹੈ। ਇਨ੍ਹਾਂ ਸੀਨੀਅਰ ਆਗੂਆਂ ਤੋਂ ਬਾਅਦ ਅਕਾਲੀ ਦਲ ਨੇ ਫ਼ਤਹਿਗੜ੍ਹ ਸਾਹਿਬ ਤੋਂ ਆਪਣੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਦੇ ਪੁੱਤਰ ਰਾਜਵਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦਕਿ ਅੰਮ੍ਰਿਤਸਰ ਤੋਂ ਦੋ ਹਿੰਦੂ ਚਿਹਰੇ ਅਨਿਲ ਜੋਸ਼ੀ ਅਤੇ ਪਟਿਆਲਾ ਤੋਂ ਐਨਕੇ ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ।
1996 ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਤੋਂ ਬਾਅਦ ਇਹ ਪਹਿਲੀ ਲੋਕ ਸਭਾ ਚੋਣ ਹੈ। ਜਦੋਂ ਅਕਾਲੀ ਦਲ ਪੰਜਾਬ ਵਿੱਚ ਲੋਕ ਸਭਾ ਚੋਣਾਂ ਆਪਣੇ ਬਲਬੂਤੇ ‘ਤੇ ਲੜਨ ਜਾ ਰਿਹਾ ਹੈ। ਇਸੇ ਲਈ ਪਾਰਟੀ ਆਪਣੇ ਆਪ ਨੂੰ ਧਾਰਮਿਕ ਹੋਣ ਦੇ ਨਾਲ-ਨਾਲ ਧਰਮ ਨਿਰਪੱਖ ਅਤੇ ਪੰਜਾਬ ਪੱਖੀ ਪਾਰਟੀ ਵਜੋਂ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ। 2009 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਪੰਜਾਬ ਵਿੱਚੋਂ 33.85% ਵੋਟਾਂ ਹਾਸਲ ਕੀਤੀਆਂ ਸਨ। 2014 ਵਿੱਚ ਵੋਟ ਸ਼ੇਅਰ ਘਟ ਕੇ 26.30% ਰਹਿ ਗਿਆ। ਮੋਦੀ ਲਹਿਰ ਦੇ ਬਾਵਜੂਦ 2019 ਵਿੱਚ ਅਕਾਲੀ ਦਲ ਦਾ ਵੋਟ ਸ਼ੇਅਰ 27.76% ਹੀ ਰਿਹਾ।