*ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ:ਧਲੇਵਾਂ*

0
64

ਬੁਢਲਾਡਾ 5 ਮਈ (ਸਾਰਾ ਯਹਾਂ/ਮੁੱਖ ਸੰਪਾਦਕ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਦਿਨੀਂ ਸ਼ਾਮ ਲਾਲ ਧਲੇਵਾਂ ਨੂੰ ਪੰਜਾਬ ਦਾ ਸਿਆਸੀ ਸਲਾਹਕਾਰ ਨਿਯੁਕਤ ਕਰਨ ਤੋਂ ਬਾਅਦ ਸ਼ਾਮ ਲਾਲ ਧਲੇਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਲੋਕ ਸਭਾ ਹਲਕੇ ਤੋ ਉਮੀਦਵਾਰ ਬੀਬਾ ਹਰਸਿਮਰਤ ਕੌਰ ਦੇ ਬਾਦਲ ਦੇ ਹੱਕ ਵਿੱਚ ਹਲਕਾ ਬੁਢਲਾਡਾ ਵਿੱਚ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ। ਉਨ੍ਹਾਂ ਵੱਲੋਂ ਆੜ੍ਹਤੀਆਂ, ਮਿੱਲਰਾਂ, ਦੁਕਾਨਦਾਰਾਂ, ਵੱਖ-ਵੱਖ ਅੇਸੋਸੀਏਸ਼ਨਾਂ ਅਤੇ ਪਿੰਡਾਂ ਵਿੱਚ ਆਪਣੀ ਟੀਮ ਨੂੰ ਨਾਲ ਲੈ ਕੇ ਦਰਜਨਾਂ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਤੋਂ ਅਕਾਲੀ ਦਲ ਲਈ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ। ਜਿਹੜਾ ਮੋਹ ਅਕਾਲੀ ਦਲ ਨੂੰ ਪੰਜਾਬ ਨਾਲ ਹੈ, ਉਹ ਕਿਸੇ ਹੋਰ ਪਾਰਟੀ ਨੂੰ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜਬੂਤੀ ਪੰਜਾਬ ਦੀ ਮਜਬੂਤੀ ਹੈ। ਇਸ ਲਈ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਸਮਰਥਨ ਦੇ ਕੇ ਪੰਜਾਬੀਆਂ ਦਾ ਝੰਡਾ ਲਹਿਰਾਉਣ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਪੈਰਵਾਈ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਪੰਜਾਬ ਦਾ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ। ਜਿਸ ਦੀ ਮਿਸਾਲ ਓਵਰਬ੍ਰਿਜ, ਅੰਡਰਬ੍ਰਿਜ ਅਤੇ ਸੜਕਾਂ ਦਾ ਵਿਛਿਆ ਜਾਲ ਹੈ। ਇਸ ਮੌਕੇ ਐੱਸ.ਓ.ਆਈ ਦੇ ਕੋਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਵੀ ਮੌਜੂਦ ਸਨ।

NO COMMENTS