ਮਾਨਸਾ 21 ਦਸੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸ੍ਰ. ਮੇਜਰ ਸਿੰਘ ਗਿੱਲ ਦਰੀਆਪੁਰ ਨੂੰ ਉਹਨਾਂ ਦੀ ਪਾਰਟੀ ਪ੍ਰਤੀ ਸੇਵਾਵਾਂ ਦੇਖਦੇ ਹੋਏ ਜਿਲ੍ਹਾ ਮਾਨਸਾ (ਦਿਹਾਤੀ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸ੍ਰ. ਗਿੱਲ ਵੱਲੋਂ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਹਮੇਸ਼ਾ ਹੀ ਕੰਮ ਕਰਨ ਵਾਲੇ ਵਰਕਰਾਂ ਦਾ ਮਾਣ ਸਨਮਾਨ ਕਰਦੀ ਆਈ ਹੈ। ਬੁਢਲਾਡਾ ਹਲਕੇ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਕੌਲਧਰ ਸਮੇਤ ਜਿਲ੍ਹੇ ਦੇ ਹੋਰ ਬਹੁਤ ਸਾਰੇ ਸੀਨੀਅਰ ਆਗੂਆਂ ਵੱਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ।