
ਮਾਨਸਾ, 23 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ 24 ਫਰਵਰੀ ਦਿਨ ਸ਼ਨੀਵਾਰ ਨੂੰ ਲੱਗਣ ਵਾਲਾ ਕੈਂਪ ਸ੍ਰੀ ਗੁਰੂ ਰਵਿਦਾਸ ਜਯੰਤੀ ਦੀ ਗਜ਼ਟਿਡ ਛੁੱਟੀ ਹੋਣ ਕਰਕੇ ਸਵੇਰੇ 09 ਵਜੇ ਦੀ ਬਜਾਇ ਬਾਅਦ ਦੁਪਹਿਰ 02 ਵਜੇ ਤੋਂ ਸ਼ਾਮ 05 ਵਜੇ ਤੱਕ ਲੱਗੇਗਾ ਅਤੇ 25 ਫਰਵਰੀ ਦਿਨ ਐਤਵਾਰ ਅਤੇ 29 ਫਰਵਰੀ ਦਿਨ ਵੀਰਵਾਰ ਨੂੰ ਲੱਗਣ ਵਾਲੇ ਸਪੈਸ਼ਲ ਕੈਂਪ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਹੀ ਲਗਾਏ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਪਟਵਾਰੀ, ਪੰਚਾਇਤ ਸਕੱਤਰ, ਨਗਰ ਕੌਂਸਲ ਦੇ ਕਰਮਚਾਰੀ ਅਤੇ ਬੀ.ਐਲ.ਓਜ਼ ਵੱਲੋਂ ਏਰੀਏ ਵਿਚ ਡੋਰ ਟੂ ਡੋਰ ਜਾ ਕੇ ਯੋਗ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ।
