*ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟਰ ਸੂਚੀ ਸਾਲ 2024 ਦੀ ਹੋਈ ਮੁੱਢਲੀ ਪ੍ਰਕਾਸ਼ਨਾ-ਜ਼ਿਲ੍ਹਾ ਚੋਣ ਅਫ਼ਸਰ*

0
18

ਮਾਨਸਾ, 03 ਜਨਵਰੀ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਾ 37-ਸਰਦੂਲਗੜ੍ਹ, 38-ਮਾਨਸਾ, 39 ਜੋਗਾ ਅਤੇ 40 ਬੁਢਲਾਡਾ ਦੀ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ ਅੱਜ ਸਬੰਧਤ ਥਾਵਾਂ ’ਤੇ ਕਰਵਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵੇਖਣ ਲਈ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਰਿਵਾਇਜ਼ਿੰਗ ਅਥਾਰਿਟੀ ਦੇ ਦਫ਼ਤਰ, ਸਬੰਧਤ ਨਗਰ ਕੌਂਸਲ ਦੇ ਦਫ਼ਤਰ ਅਤੇ ਸਬੰਧਤ ਹਲਕਾ ਪਟਵਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਜਾਂ ਪਹਿਲਾਂ ਦਰਜ ਨਾਮ ਕਟਵਾਉਣ ਜਾਂ ਦਰੁੱਸਤ ਕਰਵਾਉਣ ਲਈ ਦਾਅਵੇ ਅਤੇ ਇਤਰਾਜ 24 ਜਨਵਰੀ 2025 ਤੱਕ ਸਬੰਧਤ ਰਿਵਾਇਜਿੰਗ ਅਥਾਰਟੀ (37-ਸਰਦੂਲਗੜ੍ਹ ਲਈ ਉਪ ਮੰਡਲ ਮੈਜਿਸਟੇ੍ਰਟ ਸਰਦੂਲਗੜ੍ਹ, 38-ਮਾਨਸਾ ਲਈ ਉਪ ਮੰਡਲ ਮੈਜਿਸਟ੍ਰੇਟ ਮਾਨਸਾ, 39-ਜੋਗਾ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮਾਨਸਾ ਅਤੇ 40-ਬੁਢਲਾਡਾ ਲਈ ਉਪ ਮੰਡਲ ਮੈਜਿਸਟ੍ਰੇਟ ਬੁਢਲਾਡਾ), ਸਬੰਧਤ ਪਟਵਾਰ ਹਲਕਾ ਅਤੇ ਸਬੰਧਤ ਨਗਰ ਕੌਂਸਲ ਦੇ ਦਫ਼ਤਰ ਵਿੱਚ ਦਿੱਤੇ ਜਾ ਸਕਦੇ ਹਨ।  

NO COMMENTS