ਮਾਨਸਾ ,12 ਜਨਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਕੌਮੀ ਪ੍ਰਧਾਨ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਪਾਤਸ਼ਾਹੀ ਨੌਵੀਂ ਜੋਗਾ ਵਿਖੇ ਮੀਟਿੰਗ ਰੱਖੀ ਗਈ ਜਿਸ ਵਿੱਚ ਮਾਘੀ ਮੇਲੇ ਤੇ ਹੋਣ ਵਾਲੀ ਕਾਨਫਰੰਸ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਨੋਜਵਾਨ ਮਾਘੀ ਮੇਲੇ ਤੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ ਅਤੇ ਪਾਰਟੀ ਵੱਲੋਂ ਬਣ ਦਾ ਮਾਣ ਸਤਿਕਾਰ ਵੀ ਦਿੱਤਾ ਜਾਵੇਗਾ। ਮੈਂਬਰ ਪੀਏਸੀ ਅਤੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਕੌਮੀ ਪ੍ਰਧਾਨ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵੱਲੋਂ ਪਾਰਟੀ ਲਈ ਨੌਜਵਾਨ ਆਗੂ ਸੁਖਦੀਪ ਸਿੰਘ ਅਕਲੀਆ ਨੂੰ ਜਿਲਾ ਮਾਨਸਾ ਯੂਥ ਸੀਨੀਅਰ ਮੀਤ ਪ੍ਰਧਾਨ ਅਤੇ ਕਰਨਵੀਰ ਸਿੰਘ ਸਿੱਧੂ ਜੋਗਾ ਨੂੰ ਸਰਕਲ ਜੋਗਾ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ।ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਨਵ-ਨਿਯੁਕਤ ਪ੍ਰਧਾਨ ਨੇ ਕੌਮੀ ਪ੍ਰਧਾਨ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ।ਇਸ ਮੋਕੇ ਸੂਬੇਦਾਰ ਜਗਦੇਵ ਸਿੰਘ ਰਾਏਪੁਰ ਇਨਚਾਰਜ ਮਾਲਵਾ ਜੋਨ ਜ਼ਿਲ੍ਹਾ ਮਾਨਸਾ ਦੀ ਸਮੁੱਚੀ ਜੱਥੇਬੰਦੀ ਹਾਜ਼ਰ ਸੀ ਵੱਲੋਂ ਨਵ ਨਿਯੁਕਤ ਪ੍ਰਧਾਨ ਨੂੰ ਮੁਬਾਰਕਾਂ ਦਿੱਤੀਆਂ ਗਈਆਂ|