ਸਾਇਕਲਿੰਗ ਇੱਕ ਲਾਹੇਵੰਦ ਕਸਰਤ… ਪਿੰਕਾ।

0
69

ਮਾਨਸਾ 21,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਅੱਜ ਮਾਨਸਾ ਤੋਂ ਸ਼੍ਰੀ ਮਾਤਾ ਦੁਰਗਾ ਮੰਦਰ ਉੱਭਾ ਤੋਂ ਵਾਪਸ ਮਾਨਸਾ ਤੱਕ 38 ਕਿਲੋਮੀਟਰ ਸਾਇਕਲ ਚਲਾ ਕੇ ਲੋਕਾਂ ਨੂੰ ਸਾਇਕਲ ਚਲਾਉਣ ਲਈ ਪ੍ਰੇਰਿਤ ਕਰਨ ਦਾ ਯਤਨ ਕੀਤਾ।ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਸਵੇਰ ਵੇਲੇ ਮਾਨਸਾ ਤੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਾਇਕਲਿੰਗ ਦੇ ਲਾਭ ਦੱਸਦਿਆਂ ਸਾਇਕਲ ਚਲਾਉਣ ਲਈ ਪ੍ਰੇਰਿਤ ਕਰਦੇ ਹਨ ਗਰੁੱਪ ਮੈਂਬਰਾਂ ਦੇ ਯਤਨਾਂ ਸਦਕਾ ਕਾਫੀ ਲੋਕ ਸਾਇਕਲ ਚਲਾਉਣ ਲੱਗ ਪਏ ਹਨ। ਮਾਨਸਾ ਸਾਇਕਲ ਗਰੁੱਪ ਦੇ ਮੈਂਬਰ100 ਕਿਲੋਮੀਟਰ 200 ਕਿਲੋਮੀਟਰ ਤੱਕ ਵੀ ਇੱਕ ਦਿਨ ਵਿੱਚ ਸਾਇਕਲਿੰਗ ਕਰ ਲੈਂਦੇ ਹਨ।
ਇਸ ਮੌਕੇ ਡਾਕਟਰ ਵਰੁਣ ਮਿੱਤਲ ਨੇ ਕਿਹਾ ਕਿ ਸਾਇਕਲ ਚਲਾਉਣ ਨਾਲ ਕਈ ਨਾਮੁਰਾਦ ਬੀਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ ਜਿਵੇਂ ਸ਼ੂਗਰ ਦੇ ਰੋਗੀਆਂ ਦੀ ਸ਼ੂਗਰ ਕੰਟਰੋਲ ਰਹਿੰਦੀ ਹੈ ਅਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਲਾਹੇਵੰਦ ਕਸਰਤ ਹੈ। ਉਹਨਾਂ ਕਿਹਾ ਕਿ ਹਰੇਕ ਇਨਸਾਨ ਨੂੰ ਸਾਇਕਲਿੰਗ ਕਰਨੀ ਚਾਹੀਦੀ ਹੈ।
ਇਸ ਮੌਕੇ 100 ਅਤੇ 200 ਕਿਲੋਮੀਟਰ ਦੀਆਂ ਸਾਇਕਲ ਰਾਈਡਾਂ ਵਿੱਚ ਹਿੱਸਾ ਲੈ ਚੁੱਕੇ ਅਨਿਲ ਸੇਠੀ,ਬਿੰਨੂ ਗਰਗ, ਰਵਿੰਦਰ ਧਾਲੀਵਾਲ, ਸੰਜੀਵ ਪਿੰਕਾ, ਡਾਕਟਰ ਵਰੁਣ ਮਿੱਤਲ ਅਤੇ ਸਾਰਵੀ ਗੁਪਤਾ ਹਾਜ਼ਰ ਸਨ।

LEAVE A REPLY

Please enter your comment!
Please enter your name here