*ਸਾਡੇ ਮਹਾਨ ਨਾਇਕਾ ਦੇ ਬੁੱਤ ਵੀ ਸੁਰੱਖਿਅਤ ਨਹੀਂ— ਰਾਕੇਸ਼ ਜੈਨ*

0
12

ਬੁਢਲਾਡਾ 28 ਜਨਵਰੀ (ਸਾਰਾ ਯਹਾਂ/ਮਹਿਤਾ ਅਮਨ) ਪਿਛਲੇ ਦਿਨੀ ਅੰਮ੍ਰਿਤਸਰ ਸਾਹਿਬ ਵਿਖੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਤੇ ਕੀਤੇ ਅਪਮਾਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਕੁਸ਼ਦੀਪ ਸ਼ਰਮਾ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਾਕੇਸ਼ ਜੈਨ ਨੇ ਅੰਬੇਦਕਰ ਚੌਂਕ ਵਿੱਚ ਇਸ ਘਣੌਤੀ ਘਟਨਾ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਇਸ ਸਰਕਾਰ ਦੇ ਰਾਜ ਵਿੱਚ ਸਾਡੇ ਮਹਾਨ ਨਾਇਕਾ ਦੇ ਬੁੱਤ ਵੀ ਸੁਰੱਖਿਅਤ ਨਹੀਂ ਹਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਮਰਿੰਦਰ ਸਿੰਘ ਦਾਤੇਵਾਸ ਨੇ ਕਿਹਾ ਕਿ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਛੇੜਛਾੜ ਕਰਨਾ ਬਹੁਤ ਮੰਦਭਾਗਾ ਹੈ। ਇਹ ਸ਼ਰਾਰਤੀ ਅਨਸਰ ਲੋਕਾਂ ਦੇ ਭਾਈਚਾਰੇ ਨੂੰ ਤਾਰ—ਤਾਰ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਜਿਸ ਕਾਰਨ ਪੰਜਾਬ ਚ ਭਾਈਚਾਰਕ ਸਾਂਝ ਘਟਦੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆ ਕੇ ਇਸ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਐਸ.ਸੀ. ਮੋਰਚੇ ਦੇ ਆਗੂ ਅਮਨਦੀਪ ਸਿੰਘ ਗੁਰੂ, ਯਸ਼ਪਾਲ ਗਰਗ, ਦਲਜੀਤ ਸਿੰਘ ਦਰਸ਼ੀ, ਰਾਜਦੀਪ ਸਿੰਘ ਮੱਲ ਸਿੰਘ ਵਾਲਾ, ਨਾਇਬ ਸਿੰਘ ਮਿਸਤਰੀ, ਪ੍ਰੇਮ ਸਾਗਰ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਮੌਜੂਦ ਸਨ।

LEAVE A REPLY

Please enter your comment!
Please enter your name here