*ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦੀ ਜ਼ਰਰਤ ਹੈ : ਇਕਬਾਲ ਸਿੰਘ*

0
55

ਬੁਢਲਾਡਾ 14 ਜੁਲਾਈ  (ਸਾਰਾ ਯਹਾਂ/ਅਮਨ ਮਹਿਤਾ) ਰੇਲਵੇ ਪੁਲਿਸ ਵੱਲੋਂ ਵਾਤਾਵਰਨ ਦੀ ਸ਼ੁੱਧੀ ਲਈ ਮੌਨਸੂਨ ਦੇ ਮੱਦੇ ਨਜਰ ਚੌਂਕੀ ਇੰਚਾਰਜ ਇਕਬਾਲ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਥਾਵਾਂ ਤੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਮੁਲਾਜਮ ਸਾਥੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਆਓ ਰੁੱਖ ਲਗਾਈਏ, ਧਰਤੀ ਨੂੰ ਬਚਾਈਏ ਦੇ ਨਾਅਰੇ ਹੇਠ ਰੇਲਵੇ ਦੀਆਂ ਵੱਖ ਵੱਖ ਥਾਵਾਂ ਤੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਉਨ੍ਹਾਂ ਕਿਹਾ ਕਿ ਅੱਜ ਵਿਸ਼ੇਸ਼ ਤੌਰ ਤੇ ਵਿੱਢੀ ਮੁਹਿੰਮ ਤਹਿਤ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਖਾਸ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਮੁੱਢਲਾ ਫਰਜ਼ ਬਣਾ ਹੈ ਕਿ ਉਹ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਆਪਣਾ ਯੋਗਦਾਨ ਪਾਵੇ ਤਾਂ ਜੋ ਸ਼ੁੱਧ ਵਾਤਾਵਰਣ ਸਿਰਜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦWਸਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਜਗਸੀਰ ਸਿੰਘ ਬਹਾਦਰਪੁਰ, ਮਿੱਠੂ ਸਿੰਘ, ਸੰਦੀਪ ਸਿੰਘ ਬਹਾਦਰਪੁਰ, ਅਰਵਿੰਦ ਕੁਮਾਰ, ਰਜਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਅਤੇ ਕਿਰਨਪਾਲ ਕੌਰ ਆਦਿ ਕਰਮਚਾਰੀ ਹਾਜ਼ਰ ਸਨ ।

LEAVE A REPLY

Please enter your comment!
Please enter your name here