
ਅੰਮ੍ਰਿਤਸਰ 21 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਸਿਵਲ ਹਸਪਤਾਲ ਦੇ ਸਾਬਕਾ ਐਸਐਮਓ ਡਾ. ਅਰੁਣ ਸ਼ਰਮਾ ਦੀ ਪਤਨੀ ਡਾ. ਸੋਨੀਆ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਦੱਸ ਦਈਏ ਕਿ ਡਾ. ਅਰੁਣ ਸ਼ਰਮਾ ਦੀ ਮੌਤ ਕੋਰੋਨਾ ਸੰਕਰਮਣ ਕਾਰਨ ਹੋ ਚੁੱਕੀ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਤਣਾਅ ਵਿਚ ਸੀ।
ਪੰਜਾਬ ਸਰਕਾਰ ਨੇ ਉਨ੍ਹਾਂ ਦੇ ਬੇਟੇ ਨੂੰ ਨਾ ਤਾਂ ਸਰਕਾਰੀ ਨੌਕਰੀ ਦਿੱਤੀ ਅਤੇ ਨਾ ਹੀ ਡਾ. ਅਰੁਣ ਸ਼ਰਮਾ ਦੀ ਮੌਤ ਤੋਂ ਬਾਅਦ ਵਿੱਤੀ ਲਾਭ ਹਾਸਲ ਨਹੀਂ ਹੋਇਆ। ਡਾ. ਸੋਨੀਆ ਇਸ ਤੋਂ ਦੁਖੀ ਸੀ, ਡਾ. ਸੋਨੀਆ ਨਗਰ ਨਿਗਮ ਵਿੱਚ ਮੈਡੀਕਲ ਅਫਸਰ ਵਜੋਂ ਕੰਮ ਕਰ ਰਹੀ ਹੈ।
