ਸਾਬਕਾ ਐਸਐਸਪੀ ਤੇ ਡੀਐਸਪੀ ਦੀ 10-10 ਸਾਲ ਦੀ ਕੈਦ ਕੈਪਟਨ ਸਰਕਾਰ ਵੱਲੋਂ ਸਜ਼ਾ ਮਾਫ..!!

0
458

ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਸੂਬੇ ਦੇ ਪ੍ਰਮੁੱਖ ਸਕੱਤਰ (ਜੇਲ੍ਹਾਂ) ਆਰ ਵੈਂਕਟਰਤਨਮ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਾਬਕਾ ਐਸਐਸਪੀ ਪ੍ਰੀਤਪਾਲ ਸਿੰਘ ਵਿਰਕ ਤੇ ਸਾਬਕਾ ਡੀਐਸਪੀ ਸ਼ਮਸ਼ੇਰ ਸਿੰਘ ਦੀ ਰਹਿੰਦੀ ਸਜ਼ਾ ਮੁਆਫ਼ ਕੀਤੀ ਗਈ ਹੈ। ਦੋਹਾਂ ਨੂੰ ਸੀਬੀਆਈ ਅਦਾਲਤ ਨੇ 10-10 ਸਾਲ ਦੀ ਸਜ਼ਾ ਸੁਣਾਈ ਸੀ।

ਦਰਅਸਲ ਉਕਤ ਅਫ਼ਸਰਾਂ ਸਮੇਤ ਅੱਧੀ ਦਰਜਨ ਪੁਲਿਸ ਮੁਲਾਜ਼ਮਾਂ ’ਤੇ ਅਤਿਵਾਦ ਦੇ ਦੌਰ ਵੇਲੇ ਸੁਨਾਮ ਦੇ ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ ਲੱਗੇ ਸੀ। ਇਸ ਮਾਮਲੇ ਦੀ ਪੜਤਾਲ ਉਪਰੰਤ ਸੀਬੀਆਈ ਨੇ ਪ੍ਰੀਤਪਾਲ ਸਿੰਘ ਵਿਰਕ ਸਮੇਤ ਹੋਰਨਾਂ ਪੁਲਿਸ ਅਫ਼ਸਰਾਂ ਖਿਲਾਫ਼ ਸੀਬੀਆਈ ਅਦਾਲਤ ਵਿੱਚ ਦੋਸ਼ ਪੱਤਰ ਦਾਖ਼ਲ ਕੀਤਾ ਸੀ। ਸੀਬੀਆਈ ਅਦਾਲਤ ਨੇ ਸਾਲ 2013 ਵਿੱਚ ਸਾਰਿਆਂ ਨੂੰ 10-10 ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਜ਼ਿਆਦਾਤਰ ਪੁਲਿਸ ਅਫ਼ਸਰਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ।

ਪ੍ਰਮੁੱਖ ਸਕੱਤਰ (ਜੇਲ੍ਹਾਂ) ਦੇ ਇਸ ਹੁਕਮ ਮੁਤਾਬਕ ਸ਼ਮਸ਼ੇਰ ਸਿੰਘ ਨੂੰ ਉਪਰਲੀ ਅਦਾਲਤ ਤੋਂ ਜ਼ਮਾਨਤ ਮਿਲੀ ਹੋਈ ਹੈ। ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਕਰਮਚਾਰੀ ਅਵਤਾਰ ਸਿੰਘ ਦੀ ਮੌਤ ਹੋ ਚੁੱਕੀ ਹੈ। ਬਲਬੀਰ ਸਿੰਘ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਹੈ। ਪ੍ਰਮੁੱਖ ਸਕੱਤਰ (ਜੇਲ੍ਹਾਂ) ਦੇ ਹੁਕਮ ਮੁਤਾਬਕ ਜਿਨ੍ਹਾਂ ਸਾਬਕਾ ਪੁਲਿਸ ਅਫ਼ਸਰਾਂ ਦੀ ਸਜ਼ਾ ਮੁਆਫ਼ ਕੀਤੀ ਗਈ ਹੈ, ਉਨ੍ਹਾਂ ਨੇ 4-4 ਸਾਲ ਤੋਂ ਵਧੇਰੇ ਸਜ਼ਾ ਭੁਗਤ ਲਈ ਹੈ ਤੇ ਬਾਕੀ ਰਹਿੰਦੀ ਸਜ਼ਾ ਮੁਆਫ਼ ਕਰ ਦਿੱਤੀ ਹੈ।

LEAVE A REPLY

Please enter your comment!
Please enter your name here