
03,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਕਾਂਗਰਸ ਤੋਂ ਬਾਗੀ ਹੋ ਕੇ ਸਮਰਾਲਾ ਤੋਂ ਆਜ਼ਾਦ ਚੋਣ ਲੜਨ ਵਾਲੇ ਅਮਰੀਕ ਸਿੰਘ ਢਿੱਲੋਂ ਨੂੰ ਬ੍ਰੇਨ ਹੈਮਰੇਜ ਹੋਇਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਰਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।
ਦੱਸ ਦਈਏ ਕਿ ਅਮਰੀਕ ਢਿੱਲੋਂ ਸਮਰਾਲਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਕੱਟੀ ਸੀ ਤਾਂ ਉਹ ਆਜ਼ਾਦ ਚੋਣ ਲੜੇ ਹਨ। ਇਸ ਕਰਕੇ ਕਾਂਗਰਸ ਨੇ ਅਮਰੀਕ ਢਿੱਲੋਂ ਨੂੰ ਪਾਰਟੀ ਵਿੱਚੋਂ ਬਾਹਰ ਵੀ ਕਰ ਦਿੱਤਾ ਸੀ।
