ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਮੰਗਲਵਾਰ ਨੂੰ ਪਿੰਡ ਫੱਤਾ ਮਾਲੋਕਾ ਵਿਖੇ

0
38

ਸਰਦੂਲਗੜ੍ਹ 23 ਨਵੰਬਰ (ਸਾਰਾ ਯਹਾ /ਬਪਸ ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅੱਜ ਪਿੰਡ ਫੱਤਾ ਮਾਲੋਕਾ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਵੀ ਪਹੁੰਚਣਗੀਆਂ। ਜਾਣਕਾਰੀ ਦਿੰਦਿਆਂ ਭਾਈ ਕੁਸ਼ਵਿੰਦਰ ਸਿੰਘ ਝੁਨੀਰ ਨੇ ਦੱਸਿਆ ਕਿ ਭਾਈ ਸਾਹਿਬ ਇਲਾਕੇ ਦੀ ਸਿੱਖ ਸੰਗਤ ਨਾਲ ਆ ਰਹੀਆ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਪੰਥਕ ਮਸਲਿਆਂ ਬਾਰੇ ਵਿਚਾਰ ਚਰਚਾ ਕਰਨਗੇ। ਸਾਬਕਾ ਜੱਥੇਦਾਰ ਸਾਹਿਬ ਸਿੱਖ ਸੰਗਤ ਨੂੰ ਦੱਸਣਗੇ ਕਿ ਕਿਸ ਤਰ੍ਹਾਂ ਸਿੱਖ ਕੌਮ ਦਾ ਸਭ ਤੋਂ ਵੱਡਾ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ। ਬਾਦਲ ਨੇ ਕੁਸ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਪਣੀ ਜਗੀਰ ਸਮਝ ਰੱਖਿਆ ਹੈ। ਇਸ ਲਈ ਇਨ੍ਹਾਂ ਤੋਂ ਸ਼੍ਰੋਮਣੀ ਕਮੇਟੀ ਆਜਾਦ ਕਰਵਾਉਣ ਵਾਸਤੇ ਸਾਨੂੰ ਇਕਮੁੱਠ ਹੋਣਾ ਪਵੇਗਾ। ਇਸ ਲਈ ਹਲਕਾ ਸਰਦੂਲਗੜ੍ਹ ਦੀ ਸਮੂਹ ਸਿੱਖ ਸੰਗਤ ਨੂੰ ਸ੍ਰੀ ਗੁਰਦੁਆਰਾ ਸਾਹਿਬ ਫੱਤਾ ਮਾਲੋਕਾ ਵਿਖੇ ਸਹੀ 12:00 ਵਜੇ ਪਹੁੰਚਕੇ ਭਾਈ ਰਣਜੀਤ ਸਿੰਘ ਦੇ ਵਿਚਾਰ ਸੁਣਨ ਦੀ ਅਪੀਲ ਕੀਤੀ ਹੈ।

NO COMMENTS