*ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੇ ਵਿਜੀਲੈਂਸ ਤੋਂ ਮੰਗਿਆ ਹੋਰ ਸਮਾਂ, ਹਫਤੇ ਦਾ ਸਮਾਂ ਅੱਜ ਹੋਇਆ ਖਤਮ*

0
10

(ਸਾਰਾ ਯਹਾਂ/ਬਿਊਰੋ ਨਿਊਜ਼ ): ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਵਿਜੀਲੈਂਸ ਵੱਲੋਂ ਇੱਕ ਹਫਤੇ ਦੇ ਅੰਦਰ ਜਾਇਦਾਦ ਦਾ ਪ੍ਰੋਫਾਰਮਾ ਭਰ ਕੇ ਦੇਣ ਦੇ ਦਿੱਤੇ ਹਫਤੇ ਦੇ ਸਮੇਂ ਦੇ ਪੂਰਾ ਹੋਣ ਤੋਂ ਬਾਅਦ ਅੱਜ ਓਪੀ ਸੋਨੀ ਦੇ ਬੇਟੇ ਵਿਕਾਸ ਸੋਨੀ ਵਿਜੀਲੈਂਸ ਦੇ ਅੰਮ੍ਰਿਤਸਰ ਸਥਿਤ ਦਫਤਰ ‘ਚ ਪੁੱਜੇ। ਉਨ੍ਹਾਂ ਨੇ ਵਿਜੀਲੈਂਸ ਦੇ ਅਧਿਕਾਰੀਆਂ ਕੋਲੋਂ ਪ੍ਰੋਫਾਰਮਾ ਜਮਾਂ ਕਰਵਾਉਣ ਲਈ ਕੁਝ ਹੋਰ ਸਮੇਂ ਦੀ ਮੰਗ ਕੀਤੀ।

ਵਿਕਾਸ ਸੋਨੀ ਨੇ ਦੱਸਿਆ ਕਿ ਉਹ ਵਿਜੀਲੈਂਸ ਦੇ ਦਫਤਰ ਅਧਿਕਾਰੀਆਂ ਕੋਲੋਂ ਕੁਝ ਹੋਰ ਸਮਾਂ ਮੰਗਣ ਲਈ ਗਏ ਸਨ। ਐਸਆਸਪੀ ਵਿਜੀਲੈਂਸ ਵਰਿੰਦਰ ਸਿੰਘ ਦੇ ਗੁਰਦਾਸਪੁਰ ਵਿਖੇ ਹੋਣ ਕਰਕੇ ਉਨ੍ਹਾਂ ਨਾਲ ਮੁਲਾਕਾਤ ਤਾਂ ਨਹੀਂ ਹੋ ਸਕੀ ਪਰ ਉਮੀਦ ਹੈ ਕਿ ਵਿਜੀਲੈਂਸ ਸਮਾਂ ਵਧਾ ਦੇਵੇਗੀ

ਓਪੀ ਸੋਨੀ 29 ਨਵੰਬਰ ਨੂੰ ਵਿਜੀਲੈਂਸ ਦੇ ਦਫਤਰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਏ ਜਾਣ ਦੇ ਮਾਮਲੇ ‘ਚ ਪੇਸ਼ ਹੋਏ ਸਨ। ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਨੂੰ ਇੱਕ ਹਫਤੇ ਅੰਦਰ ਜਾਇਦਾਦ ਦਾ ਵੇਰਵਾ ਦੇਣ ਲਈ ਕਿਹਾ ਸੀ ਤੇ ਦਿੱਤਾ ਸਮਾਂ ਅੱਜ ਪੂਰਾ ਹੋਣ ‘ਤੇ ਵਿਕਾਸ ਸੋਨੀ ਨੇ ਵਿਜੀਲੈਂਸ ਕੋਲੋਂ ਹੋਰ ਸਮੇਂ ਦੀ ਮੰਗ ਕੀਤੀ ਹੈ।

ਜ਼ਿਕਰ ਕਰ ਦਈਏ ਕਿ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੁੱਛਗਿੱਛ ਲਈ ਨਵੰਬਰ ਮਹੀਨੇ ਦੇ ਅਖ਼ੀਰ ਵਿੱਚ ਵੀ ਵਿਜੀਲੈਂਸ ਦਫ਼ਤਰ ਪੇਸ਼ ਹੋਏ ਸਨ। ਐਸਐਸਪੀ ਵਿਜੀਲੈਂਸ ਵਰਿੰਦਰ ਸਿੰਘ ਸੰਧੂ ਤੇ ਹੋਰ ਅਧਿਕਾਰੀਆਂ ਵੱਲੋਂ ਓਪੀ ਸੋਨੀ ਤੋਂ ਕਈ ਘੰਟੇ ਪੁੱਛਗਿੱਛ ਕੀਤੀ । ਵਿਜੀਲੈਂਸ ਕੋਲ ਪੇਸ਼ ਹੋਣ ਮਗਰੋਂ ਓਪੀ ਸੋਨੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ। ਉਨ੍ਹਾਂ ਨੇ ਵਿਜੀਲੈਂਸ ਅਫਸਰਾਂ ਦੇ ਹਰ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਉਹ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇਣਗੇ।  

NO COMMENTS