ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਕੀਤਾ ਯਾਦ

0
105

ਮਾਨਸਾ 21ਮਈ ( (ਸਾਰਾ ਯਹਾ/ ਹੀਰਾ ਸਿੰਘ ਮਿੱਤਲ) ਦੇਸ਼ ਦੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਸਵ: ਸ਼੍ਰੀ ਰਾਜੀਵ ਗਾਂਧੀ ਜੀ ਦੀ 29ਵੀਂ ਬਰਸੀ ਅੱਜ ਅਰਵਿੰਦ ਨਗਰ ਵਿਖੇ ਸਾਬਕਾ ਵਿਧਾਇਕ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਦੀ ਸਰਪ੍ਰਸਤੀ ਹੇਠ ਮਨਾਈ ਗਈ। ਇਸ ਮੌਕੇ ਬੋਲਦਿਆਂ ਪ੍ਰੇਮ ਮਿੱਤਲ ਨੇ ਕਿਹਾ ਕਿ ਦੇਸ਼ ਲਈ ਸਵ: ਰਾਜੀਵ ਗਾਂਧੀ ਦਾ ਵੱਡਾ ਯੋਗਦਾਨ ਹੈ। ਸਾਨੂੰ ਹਮੇਸ਼ਾ ਉਨ੍ਹਾਂ ਦੇ ਬਲੀਦਾਨ ਤੇ ਸਿੱਖਿਆ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੀ ਦੇਸ਼ ਵਾਸਤੇ ਵੱਡੀ ਦੇਣ ਹੈ। ਅੱਜ ਵੀ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀਆਂ ਦੇਸ਼ ਤੇ ਲਾਗੂ ਕੀਤੀਆਂ ਯੋਜਨਾਵਾਂ ਨੂੰ ਯਾਦ ਕਰਕੇ ਅਸੀਂ ਇਤਿਹਾਸ ਤੋਂ ਵਾਕਫ ਹੋ ਰਹੇ ਹਨ ਅਤੇ ਰਹਿੰਦੀ ਦੁਨੀਆਂ ਤੱਕ ਉਨਾਂ੍ਹ ਦਾ ਨਾਮ ਰਾਜਨੀਤੀ ਦੇ ਇਤਿਹਾਸ ਵਿੱਚ ਚਮਕਦਾ ਰਹੇਗਾ। ਇਸ ਮੌਕੇ ਉਨ੍ਹਾਂ ਨੇ ਸਵ: ਰਾਜੀਵ ਗਾਂਧੀ ਦੀ ਫੋਟੋ ਤੇ ਫੁੱਲਾਂ ਦੀ ਮਾਲਾ ਪਹਿਨਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਅਗਰਵਾਲ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਗਰਗ ਨੇ ਸਵ: ਰਾਜੀਵ ਗਾਂਧੀ ਦੇ ਜੀਵਨ ਤੇ ਚਾਨਣਾ ਪਾਇਆ। ਇਸ ਮੌਕੇ ਅਗਰਵਾਲ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਗਰਗ, ਕਰਿਆਨਾ ਰੋਟੇਲਜ ਪੰਜਾਬ ਦੀ ਮੀਤ ਪ੍ਰਧਾਨ ਸੁਰੇਸ਼ ਨੰਦਗੜ੍ਹੀਆ, ਹੁਕਮ ਚੰਦ ਮੈਨੇਜਰ, ਕ੍ਰਿਸ਼ਨ ਚੰਦ ਫੱਤਾ, ਕ੍ਰਿਸ਼ਨ ਬਾਂਸਲ, ਵਿਸ਼ਾਲ ਗੋਲਡੀ, ਜਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਵੀਨ ਕੁਮਾਰ ਟੋਨੀ, ਮਾਸਟਰ ਰੁਲਦੂ ਰਾਮ, ਹੋਲ ਸੇਲਜ ਕਰਿਆਨਾ ਪੰਜਾਬ ਦੇ ਮੀਤ ਪ੍ਰਧਾਨ ਸਤਿੰਦਰ ਸਿੰਗਲਾ ਗੋਰਾ , ਜਗਤ ਰਾਮ ਗਰਗ, ਪਵਨ ਕੋਟਲੀ, ਪ੍ਰਸ਼ੋਤਮ ਬਾਂਸਲ, ਤੀਰਥ ਸਿੰਘ ਮਿੱਤਲ, ਬਲਜੀਤ ਸ਼ਰਮਾ ਆਦਿ ਹਾਜਰ ਸਨ।
ਗੈਰ ਕਾਨੂੰਨੀ ਸ਼ਰਾਬ ਦੀ ਤਸਕਰੀ ਰੋਕਣ ਸਬੰਧੀ ਐਸ.ਡੀ.ਐਮ. ਸਰਦੂਲਗੜ੍ਹ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਮਾਨਸਾ21 ਮਈ (ਸਤੀਸ ਕੁਮਾਰ ਮਹਿਤਾ    ):  ਜ਼ਿਲ੍ਹਾ ਮਾਨਸਾ ਵਿੱਚ ਗੈਰ ਕਾਨੂੰਨੀ ਸ਼ਰਾਬ ਦੀ ਵਰਤੋਂ ਰੋਕਣ ਸਬੰਧੀ ਡਿਪਟੀ ਕਮਿਸ਼ਨਰ, ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਵੱਲੋਂ ਜਾਰੀ ਆਦੇਸ਼ਾਂ ਤਹਿਤ ਅੱਜ ਐਸ.ਡੀ.ਐਮ. ਸਰਦੂਲਗੜ੍ਹ ਸ੍ਰ਼ੀ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਉਪ ਮੰਡਲ ਸਰਦੂਲਗੜ੍ਹ ਵਿੱਚ ਨਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਮੰਡਲ ਮੈਜਿਸਟਰੇਟ ਵੱਲੋਂ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਕਿ ਤਹਿਸੀਲਦਾਰ, ਨਾਇਬ ਤਹਿਸੀਲਦਾਰ ਪਿੰਡਾਂ ਦੇ ਚੌਕੀਦਾਰਾਂ, ਨੰਬਰਦਾਰਾਂ ਅਤੇ ਪਟਵਾਰੀਆਂ ਰਾਹੀਂ ਜਦ ਕਿ ਬੀ.ਡੀ.ਪੀ.ਓਜ਼ ਪਿੰਡਾਂ ਦੇ ਪੰਚਾਇਤ ਮੈਬਰਾਂ/ਸਰਪੰਚਾਂ ਰਾਹੀਂ ਅਤੇ ਕਾਰਜ ਸਾਧਕ ਅਫਸਰ, ਸਰਦੂਲਗੜ੍ਹ ਸ਼ਹਿਰ ਵਿੱਚ ਨਗਰ ਪੰਚਾਇਤ ਮੈਂਬਰਾਂ ਰਾਹੀਂ ਗੈਰ ਕਾਨੂੰਨੀ ਸ਼ਰਾਬ ਦੀ ਤਸਕਰੀ ਅਤੇ ਆਮ ਲੋਕਾਂ ਵੱਲੋਂ ਵਰਤੋਂ ਸਬੰਧੀ ਸੂਚਨਾ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ  ਇਸ ਦੇ ਨਾਲ ਹੀ ਅਜਿਹੇ ਸ਼ਰਾਰਤੀ ਅਨਸਰਾਂ ਸਬੰਧੀ ਪੁਲਿਸ ਵਿਭਾਗ ਨੂੰ ਸੂਚਿਤ ਕਰਨਗੇ। ਹਰ ਇੱਕ ਸੂਚਨਾ ਦੇਣ ਵਾਲੇ ਕਰਮਚਾਰੀ ਅਤੇ ਵਿਅਕਤੀਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਪ ਕਪਤਾਨ ਪੁਲਿਸ, ਸਰਦੂਲਗੜ੍ਹ ਸ੍ਰੀ ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਸਬ ਡਵੀਜਨ ਸਰਦੁਲਗੜ੍ਹ ਦੇ ਸਾਰੇ ਥਾਣਿਆਂ ਵਾਇਜ 29 ਪੁਲਿਸ ਨਾਕੇ ਲਗਾਏ ਗਏ ਹਨ ਅਤੇ ਹਰ ਆਉਣ ਜਾਣ ਵਾਲੇ ਵਿਅਕਤੀ ਅਤੇ ਉਹਨਾਂ ਦੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਪੁਲਿਸ ਵਿਭਾਗ ਹਰ ਸਮੇਂ ਅਜਿਹੇ ਗੈਰ ਕਾਨੂੰਨੀ ਕੰਮ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਤਿਆਰ ਬਰ ਤਿਆਰ ਹੈ ਅਤੇ ਜ਼ੋ ਵੀ ਅਧਿਕਾਰੀ/ਕਰਮਚਾਰੀ ਸੂਚਨਾ ਪੁਲਿਸ ਵਿਭਾਗ ਨੂੰ ਦੇਵੇਗਾ ਉਸ ਸਬੰਧੀ ਪਹਿਚਾਨ ਗੁਪਤ ਰੱਖੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

NO COMMENTS