
ਚੰਡੀਗੜ੍ਹ 21,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ।
