*ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ‘ਚ ਹੋ ਰਹੀ ਸੀ ਤਕਲੀਫ! ਚੰਡੀਗੜ੍ਹ ਪੀ.ਜੀ.ਆਈ ‘ਚ ਦਾਖਲ*

0
104

ਚੰਡੀਗੜ੍ਹ 05 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਨੀਵਾਰ ਦੁਪਹਿਰ ਕਰੀਬ 1:20 ਵਜੇ ਪੀਜੀਆਈ ਚੰਡੀਗੜ੍ਹ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤ ਖ਼ਰਾਬ ਹੋਣ ਕਾਰਨ ਪਹਿਲਾਂ ਵੀ ਕਈ ਵਾਰ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਲਈ ਦਾਖ਼ਲ ਹੋ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਸਾਹ ਲੈਣ ਵਿੱਚ ਤਕਲੀਫ਼ ਅਤੇ ਛਾਤੀ ਵਿੱਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਕਾਰਡੀਅਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਹਸਪਤਾਲ ਵਿੱਚ ਚੈਕਅੱਪ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਹੈ। ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡੀਐਮਸੀ ਲੁਧਿਆਣਾ ਵਿੱਚ ਦਾਖਲ ਕਰਵਾਇਆ ਗਿਆ ਸੀ।

ਕੁਝ ਦਿਨਾਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਇਆ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਘਰ ਪਰਤ ਆਏ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੰਬੇ ਸਮੇਂ ਤੋਂ ਉਮੀਦਵਾਰ ਰਹੇ ਹਨ। ਕਰੀਬ 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਸਭ ਤੋਂ ਵੱਡੀ ਉਮਰ ਦੇ ਉਮੀਦਵਾਰ ਹਨ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਦੱਸਿਆ ਜਾ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਦੀ ਅਹਿਮ ਸੀਟ ਵਿਧਾਨ ਸਭਾ ਹਲਕਾ ਲੰਬੀ ‘ਤੇ ਪੂਰੇ ਪੰਜਾਬ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਹਨ। ਇਸ ਹਲ਼ਕੇ ਤੋਂ ਛੇਵੀਂ ਵਾਰ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਉਨ੍ਹਾਂ ਵੱਲੋਂ ਦੂਜੇ ਦਿਨ ਵੀ ਹਲ਼ਕੇ ਦੇ ਪਿੰਡ ਮਲਕੋ ਕੀ ਡੱਬਵਾਲੀ, ਕੰਗਣ ਖੇੜਾ ਵਿੱਚ ਚੋਣ ਪ੍ਰਚਾਰ ਕਰਕੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਸੀ।

LEAVE A REPLY

Please enter your comment!
Please enter your name here