
ਬਾਦਲ (ਸ੍ਰੀ ਮੁਕਤਸਰ ਸਾਹਿਬ), 27 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ।

ਮੁੱਖ ਮੰਤਰੀ ਨੇ ਅਕਾਲੀ ਆਗੂ ਦੇ ਜੱਦੀ ਪਿੰਡ ਜਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਹਿੰਮਤ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।
