*ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੁੱਕਣ ਪਹੁੰਚੀ ਵਿਜੀਲੈਂਸ ਟੀਮ*

0
40

ਚੰਡੀਗੜ੍ਹ 22,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ )  : ਵਿਜੀਲੈਂਸ ਬਿਊਰੋ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੁੱਕਣ ਲਈ ਲੁਧਿਆਣਾ ਪਹੁੰਚੀ। ਆਸ਼ੂ ਇੱਕ ਦੁਕਾਨ ਵਿੱਚ ਸੀ ਜਦੋਂ ਵਿਜੀਲੈਂਸ ਟੀਮ ਪਹੁੰਚੀ।ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸੀ।ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਕਾਫੀ ਦੇਰ ਤੱਕ ਬਹਿਸ ਕੀਤੀ ਜੋ ਫੇਸਬੁੱਕ ‘ਤੇ ਲਾਈਵ ਚੱਲ ਰਹੀ ਸੀ।

ਪੰਜਾਬ ਦੇ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ ਹਿਰਾਸਤ ਵਿੱਚ ਲਿਆ ਹੈ। ਕੋਰੋਨਾ ਦੌਰ ਦੌਰਾਨ ਦੋ ਹਜ਼ਾਰ ਕਰੋੜ ਦੇ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ‘ਚ ਆਸ਼ੂ ਖ਼ਿਲਾਫ਼ ਜਾਂਚ ਚੱਲ ਰਹੀ ਹੈ।ਕਾਂਗਰਸ ਵੱਲੋਂ ਅੱਜ ਮੁਹਾਲੀ ਸਥਿਤ ਵਿਜੀਲੈਂਸ ਹੈੱਡਕੁਆਰਟਰ ਵਿੱਚ ਪ੍ਰਦਰਸ਼ਨ ਕੀਤਾ ਗਿਆ।

NO COMMENTS