*ਸਾਬਕਾ ਮੰਤਰੀ ਵਿਜੀਲੈਂਸ ਕੋਲ ਇੱਕ ਕਰੋੜ ਰੁਪਏ ਲੈ ਕੇ ਗਿਆ ਕਿ ਮੈਨੂੰ ਛੱਡ ਦਿਓ, ਪਰ ਉਸ ਨੂੰ ਫੜ੍ਹ ਲਿਆ: ਭਗਵੰਤ ਮਾਨ*

0
71

ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਨਿਊਜ਼ ) : ਗੁਜਰਾਤ ਵਿੱਚ ਚੋਣ ਪ੍ਰਚਾਰ ਕਰਨ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਂਗਰਸ ਉੱਪਰ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਇੱਕ ਸਾਬਕਾ ਮੰਤਰੀ ਵਿਜ਼ੀਲੈਂਸ ਬਿਉਰੋ ਕੋਲ ਇੱਕ ਕਰੋੜ ਰੁਪਏ ਲੈ ਕੇ ਗਿਆ ਕਿ ਮੈਨੂੰ ਛੱਡ ਦਿਓ, ਪਰ ਵਿਜੀਲੈਂਸ ਨੇ ਉਸ ਨੂੰ ਫੜ੍ਹ ਲਿਆ। 

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਸ ਦੇ ਘਰੋਂ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਮਿਲੀਆਂ। ਉਨ੍ਹਾਂ ਕਿਹਾ ਕਿ ਇਹੀ ਭ੍ਰਿਸ਼ਟਾਚਾਰ ਹੈ ਤੇ ਅਸੀਂ ਇਨ੍ਹਾਂ ਭ੍ਰਿਸ਼ਟਾਚਾਰੀਆਂ ਤੋਂ ਪੈਸਾ ਕੱਢ ਕੇ ਖਜ਼ਾਨੇ ਵਿੱਚ ਤੇ ਖਜ਼ਾਨੇ ਵਿੱਚੋਂ ਜਨਤਾ ਨੂੰ ਦਿਆਂਗੇ।

ਸੀਐਮ ਭਗਵੰਤ ਮਾਨ ਨੇ ਗੁਜਰਾਤੀਆਂ ਨੂੰ ਦੱਸੀਆਂ ਆਪਣੀਆਂ ਪ੍ਰਾਪਤੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੋ ਕਹਿੰਦੇ, ਹਾਂ ਉਹ ਕਰਦੇ ਹਾਂ। ਅਸੀਂ ਪੰਜਾਬ ਵਿੱਚ ਜੋ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗੇ ਤੇ ਗੁਜਰਾਤ ਵਿੱਚ ਵੀ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ 15 ਅਗਸਤ 2022 ਤੱਕ 100 ਮੁਹੱਲਾ ਕਲੀਨਿਕ ਬਣਾਏ ਹਨ। ਅਸੀਂ ਗਰੰਟੀ ਦਿੱਤੀ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤਾ ਜਾਵੇਗੀ, ਉਸ ਦੀ ਅਸੀਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਬਣੇ ਵਿਧਾਇਕਾਂ ਦੀ ਪੈਨਸ਼ਨ ਬੰਦ ਕੀਤੀ ਹੈ। ਪਹਿਲਾਂ ਜਿੰਨੀ ਵਾਰ ਵਿਧਾਇਕ ਬਣਦੇ ਸੀ, ਪੈਨਸ਼ਨ ਮਿਲਦੀ ਸੀ। ਪ੍ਰਕਾਸ਼ ਸਿੰਘ ਬਾਦਲ ਅੱਠ ਵਾਰ ਵਿਧਾਇਕ ਰਹੇ। ਉਨ੍ਹਾਂ ਦੀ ਪੈਨਸ਼ਨ ਅਸੀਂ ਬੰਦ ਕੀਤੀ। ਜਿਹੜੇ ਵਿਧਾਇਕ ਇੱਕ ਤੋਂ ਵੱਧ ਪੈਨਸ਼ਨ ਲੈਂਦੇ ਸੀ, ਉਹ ਬੰਦ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ 16 ਮੈਡੀਕਲ ਕਾਲਜ ਬਣਾ ਰਹੇ ਹਾਂ। ਯੁਕਰੇਨ ਤੋਂ ਆਪਣੀ ਪੜ੍ਹਾਈ ਛੱਡ ਕੇ ਵਾਪਸ ਆਏ ਵਿਦਿਆਰਥੀ ਨੂੰ ਫਾਇਦਾ ਹੋਵੇਗਾ। ਪੰਜਾਬ ਨੂੰ ਮੈਡੀਕਲ ਹੱਬ ਬਣਾਇਆ ਜਾਏਗਾ

NO COMMENTS