ਮਾਨਸਾ 4 ਜੂਨ (ਸਾਰਾ ਯਹਾਂ/ਬਲਜੀਤ ਪਾਲ) – ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਇਕਲੌਤੇ ਬਹਿਨੋਈਏ ਜਸਪਾਲ ਸਿੰਘ ਰਣੀਆ ਸਾਬਕਾ ਚੇਅਰਮੈਨ ਮੋਗਾ ਦਾ ਕਿਸੇ ਬਿਮਾਰੀ ਕਾਰਨ ਅਚਾਨਕ ਦਿਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਲੂਕਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ, ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੌੜਾ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ: ਨਿਸ਼ਾਨ ਸਿੰਘ, ਸਿਕੰਦਰ ਸਿੰਘ ਜ਼ੈਲਦਾਰ ਬਰੇਟਾ ਨੇ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਮਲੂਕਾ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।