(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਹੈ। ਸਾਬਕਾ ਮੰਤਰੀ ਵੱਲੋਂ ਹਾਈਕੋਰਟ ਵਿੱਚ ਰੈਗੁਲਰ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਜਿਸ ਉੱਤੇ ਹਾਈਕੋਰਟ ਵੱਲੋਂ ਸਾਬਕਾ ਮੰਤਰੀ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਈਕੋਰਟ ਵੱਲੋਂ ਸਰਕਾਰ ਨੂੰ ਨੋਟਿਸ ਕਰਦਿਆਂ ਇੱਕ ਹਫ਼ਤੇ ਦੇ ਅੰਦਰ ਕੇਸ ਦੀ ‘ਸਟੇਟਸ ਰਿਪੋਰਟ’ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।
ਕੀ ਸੀ ਪੂਰਾ ਮਾਮਲਾ
ਸਾਬਕਾ ਮੰਤਰੀ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਕਰ ਰਹੇ ਇਕ ਵਿਜੀਲੈਂਸ ਅਧਿਕਾਰੀ ਨਾਲ ਇਕ ਕਰੋੜ ਰੁਪਏ ਦੀ ‘ਡੀਲ’ ਕਰਕੇ ਉਨ੍ਹਾਂ ਨੂੰ ਆਪਣੇ ਹੱਥੀਂ ਨਕਦ 50 ਲੱਖ ਰੁਪਏ ਦੇਣ ਲਈ ਪੁੱਜਣ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।