
ਨਵੀਂ ਦਿੱਲੀ 10 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ: ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਕੋਰੋਨਾ ਪੌਜ਼ੇਟਿਵ ਹੋਣ ਦੀ ਖ਼ਬਰ ਹੈ। ਪ੍ਰਣਬ ਮੁਖਰਜੀ ਨੇ ਖੁਦ ਟਵੀਟ ਕਰਦਿਆਂ ਕੋਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਪਿਛਲੇ ਦਿਨੀਂ ਆਪਣੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਕੁਆਰੰਟੀਨ ਕਰ ਲੈਣ ਤੇ ਕੋਰੋਨਾ ਜਾਂਚ ਕਰਵਾ ਲੈਣ।
