
ਚੰਡੀਗੜ੍ਹ 27,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਭ੍ਰਿਸ਼ਟਾਚਾਰ ਦੇ ਕੇਸ ਵਿੱਚ ਘਿਰੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। 10 ਜੂਨ ਨੂੰ ਹੋਵੇਗੀ ਮੁੜ ਸੁਣਵਾਈ ਇਸ ਮੌਕੇ ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਪਾਰਟੀ ਤੇ ਆਪਣੀ ਸਰਕਾਰ ‘ਤੇ ਪੂਰਾ ਭਰੋਸਾ ਹੈ। ਮੈਂ ਇਮਾਨਦਾਰੀ ਨਾਲ ਕੰਮ ਕੀਤਾ ਹੈ। ਮੈਂ ਪੂਰੀ ਇਮਾਨਦਾਰੀ ਨਾਲ ਇਸ ਮਾਮਲੇ ਵਿੱਚੋਂ ਬਾਹਰ ਆਵਾਂਗਾ।
