*ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ*

0
88

(ਸਾਰਾ ਯਹਾਂ/ ਮੁੱਖ ਸੰਪਾਦਕ ) ਪੰਜਾਬ ਦੇ ਸਾਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਚਰਨਜੀਤ ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ।

ਯਾਦ ਰਹੇ ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਸੀ। ਪੁਲਿਸ ਰਾਹੀਂ ਚੰਨੀ ਨੂੰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ। ਅਮਰੀਕਾ ਤੋਂ ਪਰਤਣ ਮਗਰੋਂ ਚੰਨੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਰਾਤ ਕੱਟੀ ਸੀ। ਇਸ ਦੌਰਾਨ ਹੀ ਪੁਲਿਸ ਨੇ ਉਨ੍ਹਾਂ ਨੂੰ ਸੰਮਨ ਸੌਂਪਿਆ ਸੀ। ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਇਲਜ਼ਾਮ ਲਾਏ ਸੀ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਪੰਜਾਬ ਪਰਤੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਉਹ ਪੀਐਚਡੀ ਦੀ ਪੜ੍ਹਾਈ ਤੇ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਸੀ। ਵਤਨ ਪਰਤਣ ‘ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਨਵੀਂ ਦਿੱਲੀ ‘ਚ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਹਿਮਾਚਲ ਪ੍ਰਦੇਸ਼ ‘ਚ ਪਾਰਟੀ ਦੀ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਚੰਨੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ ਸੀ।

NO COMMENTS