ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਦੇ ਪਰਿਵਾਰ ਨੂੰ ਫੋਰਟਿਸ ਹਸਪਤਾਲ ‘ਚ ਕੀਤਾ ਸ਼ਿਫਟ

0
26

ਚੰਡੀਗੜ੍ਹ: ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਕੋਰੋਨਾਵਾਇਰਸ ਦੇ ਚੱਲਦੇ ਅਕਾਲ ਚਲਾਣਾ ਕਰ ਗਏ। ਇਸ ਤੋਂ ਬਾਅਦ ਸਾਵਧਾਨੀ ਵਰਤਦਿਆਂ ਉਨ੍ਹਾਂ ਦੇ ਪਰਿਵਾਰ ਦੀ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੀ ਪਤਨੀ, ਧੀ ਤੇ ਚਾਚੀ ਕੋਰੋਨਾਵਾਇਰਸ ਪੌਜ਼ੇਟਿਵ ਹਨ।

ਦੱਸ ਦਈਏ ਕਿ ਹਜੂਰੀ ਰਾਗੀ ਨਿਰਮਲ ਸਿੰਘ ਨੇ ਆਈਸੋਲੇਸ਼ਨ ਵਾਰਡ ‘ਚ ਦਾਖਲ ਰਹਿੰਦੇ ਹੋਏ ਆਪਣੇ ਬੇਟੇ ਨਾਲ ਫੋਨ ‘ਤੇ ਗੱਲ ਕੀਤੀ ਤੇ ਦੱਸਿਆ ਸੀ ਕਿ ਆਈਸੋਲੇਸ਼ਨ ਵਾਰਡ ‘ਚ ਉਨ੍ਹਾਂ ਦਾ ਸਹੀ ਇਲਾਜ ਨਹੀਂ ਹੋ ਰਿਹਾ। ਹੁਣ ਇਸ ਗੱਲਬਾਤ ਦਾ ਆਡੀਓ ਵਾਇਰਲ ਹੋ ਗਿਆ ਹੈ। ਉਸ ਤੋਂ ਬਾਅਦ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਉਨ੍ਹਾਂ ਦੇ ਪਰਿਵਾਰ ਦੇ ਪੰਜ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਸ਼ਿਫਟ ਕਰਨ ਦੇ ਆਦੇਸ਼ ਦਿੱਤੇ ਹਨ।

ਉਧਰ, ਇਸ ਬਾਰੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਪਹਿਲੇ ਦਿਨ ਤੋਂ ਹੀ ਨਿਰਮਲ ਸਿੰਘ ਖਾਲਸਾ ਦੇ ਪਰਿਵਾਰਕ ਮੈਂਬਰ ਫੋਰਟਿਸ ਹਸਪਤਾਲ ਭੇਜੇ ਜਾਣ ਦੀ ਮੰਗ ਕਰ ਰਹੇ ਸੀ। ਇਸ ਲਈ ਉਨ੍ਹਾਂ ਨੂੰ ਉੱਥੇ ਇਲਾਜ ਲਈ ਭੇਜਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਕੋਲ 4 ਕੋਰੋਨਾ ਪੌਜੇਟਿਵ ਮਰੀਜ਼ ਹਨ ਤੇ ਤਿੰਨ ਦੀ ਰਿਪੋਰਟ ਅੱਜ ਆਉਣੀ ਹੈ, ਤੇ ਸਾਡੇ ਕੋਲ 30 ਵੈਂਟੀਲੇਟਰ ਬੈੱਡਾਂ ਦੀ ਹੀ ਸਹੂਲਤ ਹੈ।

LEAVE A REPLY

Please enter your comment!
Please enter your name here