*ਸਾਬਕਾ CM ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ*

0
44

ਚੰਡੀਗੜ੍ਹ 01 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼) : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਸਟਿਸ ਅਰਵਿੰਦ ਸਾਂਗਵਾਨ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦਰਅਸਲ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 

ਦੱਸਣਯੋਗ ਹੈ ਕਿ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਤ ਮਾਈਨਿੰਗ ਮਾਫੀਆ ਤੋਂ ਅਧਿਕਾਰੀਆਂ ਦੀ ਬਦਲੀ-ਪੋਸਟਿੰਗ ਦੇ ਬਦਲੇ 10 ਕਰੋੜ ਰੁਪਏ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਹਨੀ ਇਸ ਸਮੇਂ ਨਿਆਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਹੈ। ਜਿਸ ਤੋਂ ਬਾਅਦ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।


ਜਲੰਧਰ ਦੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਹਨੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਈਡੀ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਭੁਪਿੰਦਰ ਸਿੰਘ ਹਨੀ ਦੇ ਘਰੋਂ 8 ਕਰੋੜ ਬਰਾਮਦ ਕੀਤੇ ਗਏ ਸਨ ਜਦਕਿ ਉਸ ਦੇ ਸਾਥੀ ਦੇ ਘਰੋਂ 2 ਕਰੋੜ ਦੀ ਬਰਾਮਦਗੀ ਹੋਈ ਸੀ। ਇਸ ਦੇ ਬਾਅਦ ਈ. ਡੀ. ਵੱਲੋਂ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਫਰਵਰੀ ‘ਚ ਈਡੀ ਨੇ ਹਨੀ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਸੀ ਕਿ ਉਸ ਨੇ ਇਹ ਪੈਸੇ ਅਫਸਰਾਂ ਦੇ ਤਬਾਦਲੇ ਲਈ ਇਕੱਠੇ ਕੀਤੇ ਸਨ।

ਈ.ਡੀ. ਨੇ ਹਨੀ ਖ਼ਿਲਾਫ਼ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨੀ ਸੀ। ਈ.ਡੀ. ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ 18 ਜਨਵਰੀ ਨੂੰ ਹਨੀ ਅਤੇ ਹੋਰਨਾਂ ਖ਼ਿਲਾਫ਼ 10 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਹਨੀ ਦੇ ਘਰੋਂ 8 ਕਰੋੜ ਅਤੇ ਉਸ ਦੇ ਸਹਿਯੋਗੀ ਸੰਦੀਪ ਕੁਮਾਰ ਦੇ ਘਰੋਂ 2 ਕਰੋੜ ਦੀ ਨਕਦੀ ਬਰਾਮਦ ਹੋਣ ਤੋਂ ਬਾਅਦ ਈ. ਡੀ. ਨੇ ਹਨੀ ਨੂੰ ਪੁੱਛਗਿੱਛ ਲਈ ਬੁਲਾਇਆ ਅਤੇ ਅਖ਼ੀਰ ’ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਹੁਣ ਤੱਕ ਨਿਆਇਕ ਹਿਰਾਸਤ ’ਚ ਹੈ। 

LEAVE A REPLY

Please enter your comment!
Please enter your name here