ਮਾਨਸਾ, 2 ਜੁਲਾਈ (ਸਾਰਾ ਯਹਾ/ ਜੋਨੀ ਜਿੰਦਲ ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਜ਼ਿਲ੍ਹਾ ਮਾਨਸਾ ਵਿਖੇ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਚਲਾਏ ਗਏ ਮਿਸ਼ਨ ਫਤਿਹ ਅਧੀਨ ਜੰਗੀ ਪੱਧਰ ‘ਤੇ ਇੱਕ ਦਿਨ ਦਾ ਡੋਰ ਟੂ ਡੋਰ ਕੋਵਿਡ-19 ਮਹਾਂਮਾਰੀ ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਪਰਵਾਇਜਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਅਤੇ ਹੋਰ ਸਟਾਫ ਵੱਲੋਂ ਭਾਗ ਲਿਆ ਗਿਆ।
ઠ ਮਾਨਸਾ ਜ਼ਿਲ੍ਹੇ ਦੇ ਬਲਾਕ ਭੀਖੀ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਅਵਤਾਰ ਕੌਰ ਵੱਲੋਂ ਹੱਥ ਧੋਣ ਅਤੇ ਖਾਸ ਲੋੜ ਪਲ਼ਣ ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ ਬਾਰੇ ਦੱਸਿਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ਼੍ਰੀ ਪਰਦੀਪ ਸਿੰਘ ਗਿੱਲ ਵੱਲੋਂ ਸਮਾਜਿਕ ਦੂਰੀ ਰੱਖਣ (ਘੱਟੋ-ਘੱਟ 6 ਫੁੱਟ), ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਅਤੇ ਹੱਥਾਂ ਨੂੰ ਬਾਰ-ਬਾਰ ਸਾਫ਼ ਰੱਖਣ ਸਬੰਧੀ ਮੁੱਖ ਤਿੰਨ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਵਰਤੋਂ ਹੀ ਕੋਰੋਨਾ ਤੋਂ ਬਚਾਅ ਦਾ ਸਾਧਨ ਹੈ।
ਸ਼੍ਰੀਮਤੀ ਅਵਤਾਰ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਇਜਰਾਂઠਵੱਲੋਂ ਮਾਨਸਾ ਜ਼ਿਲ੍ਹੇ ਦੇ ਸਮੂਹ ਪਿੰਡਾਂ, ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ, ਮੂੰਹ ‘ਤੇ ਮਾਸਕ ਲਗਾਉਣ, ਸਮੇਂ-ਸਮੇਂ ‘ਤੇ ਹੱਥ ਵੱਧ ਤੋਂ ਵੱਧ ਸਾਬਣ ਰਾਹੀਂ ਸਾਫ ਕੀਤੇ ਜਾਣ, ਜਿੱਥੇ ਪਾਣੀ-ਸਾਬਣ ਦਾ ਪ੍ਰਬੰਧ ਨਾ ਹੋ ਸਕੇ, ਉਥੇ ਸੈਨੀਟਾਇਜ਼ਰ ਦੀ ਵਰਤੋਂ ਕੀਤੀ ਜਾਵੇ ਬਾਰੇ ਅਮਲ ਰੂਪ ਵਿੱਚ ਗਤੀਵਿਧੀਆਂ ਰਾਹੀਂ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮਿਸ਼ਨ ਫਤਿਹ ਤਹਿਤ ਕੋਵਾ ਐਪ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਸਾਰੀ ਜਾਣਕਾਰੀ ਮਹੁੱਈਆ ਕਰਵਾਈ ਗਈ ਅਤੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਕੋਵਾ ਐਪ ਡਾਊਨਲੋਡ ਕਰਨ ਲਈ ਕਿਹਾ ਪ੍ਰੇਰਿਤ ਕੀਤਾ ਗਿਆ