
ਦਲੇਲ ਸਿੰਘ ਵਾਲਾ/ਮਾਨਸਾ, 24 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਲੇਲ ਸਿੰਘ ਵਾਲ਼ਾ ਵਿਖੇ ਸਕੂਲ ਇੰਚਾਰਜ ਸ਼੍ਰੀਮਤੀ ਰੇਨੂ ਬਾਲਾ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣ, ਗੀਤ, ਕਵਿਤਾ, ਨਾਟਕ, ਸ਼ਬਦ ਗਾਇਨ ਆਦਿ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਮੈਡਮ ਮਨੀਸ਼ਾ ਰਾਣੀ, ਬਬਲੀ ਰਾਣੀ , ਸ੍ਰੀ ਸੁਖਵਿੰਦਰ ਸਿੰਘ ਵੱਲੋਂ ਵੱਖ- ਵੱਖ ਗਤੀਵਿਧੀਆਂ ਦੀ ਤਿਆਰੀ ਕਰਵਾਈ ਗਈ।
ਸਕੂਲੀ ਵਿਦਿਆਰਥੀਆਂ ਵੱਲੋਂ ਗੱਤਕਾ ਦੀ ਪੇਸ਼ਕਾਰੀ ਕੀਤੀ ਗਈ ਜੋ ਕਿ ਖਿੱਚ ਦਾ ਮੁੱਖ ਕੇਂਦਰ ਰਿਹਾ। ਸਕੂਲ ਦੇ ਅਧਿਆਪਕਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਗੀਤ ਗਾ ਕੇ ਸਿਜ਼ਦਾ ਕੀਤਾ। ਸਕੂਲ ਕਲਰਕ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ। ਸਮਾਗਮ ਵਿਚ ਸਕੂਲ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
