*ਸਾਹਿਬਜ਼ਾਦਿਆਂ ਦਾ ਸਵਾਂਗ ਵਾਲੀ ਫਿਲਮ ਲਗਾਉਣ ’ਤੇ ਸਿਨੇਮਾ ਘਰਾਂ ਨੂੰ ਤਾੜਨਾ*

0
13

ਮਾਨਸਾ 25  ਨਵੰਬਰ  (ਸਾਰਾ ਯਹਾਂ/ ਬੀਰਬਲ ਧਾਲੀਵਾਲ ) ਸਾਹਿਬਜ਼ਾਦਿਆਂ ਦਾ ਸਵਾਂਗ ਰਚਾਉਣ ਵਾਲੀ ਵਿਵਾਦਤ ਫ਼ਿਲਮ ‘ਦਾਸਤਾਨ-ਏ-ਸਰਹਿੰਦ’ਪੰਜਾਬ ਦੇ ਸਿਨੇਮਾ ਘਰਾਂ ਵਿੱਚ ਲਗਾਉਣ ’ਤੇ ਤੇ ਹੋਰ ਸਿਨੇਮਾ ਘਰਾਂ ਦੇ ਮਾਲਕਾਂ ਨੂੰ ਤਾੜਨਾ ਕਰਦਿਆ ਕਿਹਾ ਕਿ ਉਹ ਇਸ ਮਸਲੇ ’ਤੇ ਸਿੱਖ ਕੌਮ ਦਾ ਰੋਹ ਨਾ ਸਹੇੜਨ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਸੁਨਾਮ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸ੍ਰ ਅਮ੍ਰਿਤਪਾਲ ਸਿੰਘ ਸਿੱਧੂ ਲੋਂਗੋਵਾਲ ਅਤੇ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਆਦਿ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਕਲਪਨਾਤਿਮਕ ਤਸਵੀਰਾਂ ਤੋਂ ਸ਼ੁਰੂ ਹੋ ਕੇ ਇਹ ਮਾੜਾ ਵਰਤਾਰਾ ਗੁਰੂ ਸਾਹਿਬਾਨਾਂ ਦੇ ਕਾਰਟੂਨ ਚਿੱਤਰਣ, ਫਿਰ ਸਵਾਂਗ ਰਚਾਉਣ ਤੱਕ ਪੁੱਜ ਗਿਆ ਹੈ, ਉਹਨਾਂ ਕਿਹਾ ਕਿ ਜੇ ਇਸ ਘਾਤਕ ਬਿਮਾਰੀ ਨੂੰ ਸਿੱਖ ਕੌਮ ਤੇ ਸਿੱਖ ਸੰਸਥਾਵਾਂ ਵੱਲੋਂ ਇੱਥੇ ਹੀ ਨੱਥ ਨਾ ਪਾਈ ਗਈ ਤਾਂ ਇਹ ਵਰਤਾਰਾ ਗੁਰੂ ਸਾਹਿਬਾਨਾਂ ਜਾਂ ਉਹਨਾਂ ਦੇ ਪਰਿਵਾਰਾਂ ਬਾਰੇ ਨਾਟਕਾਂ ’ਚ ਮਨੁੱਖੀ ਪਾਤਰਾਂ ਦੁਆਰਾ ਰੋਲ ਕਰਨੇ ਸ਼ੁਰੂ ਹੋ ਜਾਣਗੇ। ਜੋ ਕਿ ਸਿੱਖ ਸਿਧਾਂਤਾਂ ’ਤੇ ਸਿੱਧਾ ਤੇ ਭਿਆਨਕ ਹਮਲਾ ਹੋਵੇਗਾ। ਉਹਨਾਂ ਕਿਹਾ ਕਿ ਇਹ ਫ਼ਿਲਮ ਕਿਸੇ ਵੀ ਹਾਲਤ ’ਚ ਸਿਨੇਮਾ ਘਰਾਂ ਵਿਚ ਲੱਗਣ ਨਹੀਂ ਦਿੱਤੀ ਜਾਵੇਗੀ।ਉਹਨਾਂ ਚਿਤਾਵਨੀ ਦਿੰਦਿਆ ਕਿਹਾ ਕਿ ਸਾਹਿਬਜ਼ਾਦਿਆਂ ਦਾ ਸਵਾਂਗ ਰਚਾਉਣ ਵਾਲੀ ਉਕਤ ਵਿਵਾਦਤ ਫਿਲਮ ਨੂੰ ਸਿਨੇਮਾ ਘਰਾਂ ਵਿਚ ਚਲਾਉਣ ’ਤੇ ਕਿਸੇ ਵੀ ਕਿਸਮ ਦੀ ਹਿੰਸਾ ਤੇ ਨੁਕਸਾਨ ਦੀ ਜਿੰਮੇਵਾਰੀ ਪੰਜਾਬ ਹਕੂਮਤ, ਜਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਉਹਨਾਂ ਇਸ ਸੰਵੇਦਨਸੀਲ ਮਸਲੇ ’ਤੇ ਸਮੁੱਚੀ ਕੌਮ ਨੂੰ ਇਕਮੁੱਠ ਹੋਣ ਦੀ ਅਪੀਲ ਵੀ ਕੀਤੀ ਤਾਂ ਜੋ ਭਵਿੱਖ ਅਜਿਹਾ ਕੋਈ ਵਰਤਾਰਾ ਨਾ ਵਾਪਰ ਸਕੇ।

NO COMMENTS