*ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਖੰਡਿਤ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ ਮੰਗ ਪੱਤਰ ਦਿੱਤਾ*

0
32

Oplus_131072

ਸਰਦੂਲਗੜ੍ਹ, 29 ਜਨਵਰੀ:- (ਸਾਰਾ ਯਹਾਂ/ਮੋਹਨ ਸ਼ਰਮਾ) ਗਣਤੰਤਰ ਦਿਵਸ ਮੌਕੇ ਸੂਬੇ ਦੀ ਇਤਿਹਾਸਕ ਤੇ ਪਵਿੱਤਰ ਗੁਰੂ ਕੀ ਨਗਰੀ ਅੰਮ੍ਰਿਤਸਰ ਸਹਿਬ ਵਿਖੇ 26 ਜਨਵਰੀ ਧੂਮ ਧਾਮ ਨਾਲ ਮਨਾਈ ਜਾ ਰਹੀ ਸੀ ਪ੍ਰੰਤੂ ਇਸੇ ਦੌਰਾਨ ਇੱਕ ਮਾਮਲਾ ਦੇਖਣ ਵਿੱਚ ਆਇਆ ਕਿ ਸ਼ਹਿਰ ਵਿੱਚ ਲੱਗੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਦੇ ਬੁੱਤ ਦੀ ਭੰਨ ਤੋੜ ਕੀਤੀ ਗਈ ਜੋ ਕਿ ਸੰਵਿਧਾਨ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਦਾ ਹਿੱਸਾ ਹੈ। ਕਿਉਂਕਿ ਪਿਛਲੇ ਸਮੇਂ ਤੋਂ ਲੋਕਤੰਤਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖ਼ਤਰੇ ਵਿਚ ਪਾਇਆ ਜਾ ਰਿਹਾ ਹੈ। 

ਸਾਰੇ ਪੰਜਾਬ ਵਿੱਚ ਇਸ ਘਿਨਾਊਣੀ ਹਰਕਤ ਦੀ ਨਿੰਦਿਆ ਕੀਤੀ ਗਈ ਅਤੇ ਦੋਸ਼ੀਆਂ ਦੇ ਖਿਲਾਫ ਅੱਜ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਨੂੰ ਸੂਬਾ ਸਲਾਹਕਾਰ ਮੋਹਨ ਲਾਲ ਸ਼ਰਮਾ ਅਤੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ, ਭੁਪਿੰਦਰ ਸਿੰਘ ਐਡਵੋਕੇਟ ਅਤੇ ਹਰਦੀਪ ਸਿੰਘ ਫੌਜੀ ਵੱਲੋਂ ਮੰਗ ਪੱਤਰ ਦਿੱਤਾ ਗਿਆ ਮੌਕੇ ਤੇ ਹਾਜ਼ਰ ਰਹੇ ਸੂਬਾ ਸਲਾਹਕਾਰ ਨੇ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਦੇ ਖਿਲਾਫ ਐਨ ਐਸ ਏ ਦਾ ਮੁਕਦਮਾ ਅਤੇ ਦੇਸ਼ ਧਰੋਹੀ ਦਾ ਮੁਕਦਮਾ ਦਰਜ ਕੀਤਾ ਜਾਵੇ ਤਾਂ ਜੋ ਕਿ ਭਵਿੱਖ ਵਿੱਚ ਅਜਿਹੇ ਸ਼ਰਾਰਤੀਆਂ ਅਨਸਰਾਂ ਨੂੰ ਨੱਥ ਪਾਈ ਜਾਵੇ। 

NO COMMENTS