*ਸਿਆਸਤ ਦੇ ਬਾਬਾ ਬੋਹੜ ਨੂੰ ਨਮ ਅੱਖਾਂ ਨਾਲ ਵਿਦਾਈ, ਵੱਡੀ ਗਿਣਤੀ ਲੋਕਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ*

0
26

(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਾਦਲ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤ ਸੁਖਬੀਰ ਸਿੰਘ ਬਾਦਲ ਤੇ ਹੋਰ ਮੈਂਬਰਾਂ ਨੇ ਦਿਖਾਈ। ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਬਾਦਲ ਨੂੰ ਸਲਾਮੀ ਦਿੱਤੀ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ, ਉਥੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਸਨ। 

ਸਸਕਾਰ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਹੋਰ ਹਸਤੀਆਂ ਹਾਜ਼ਰ ਸਨ।

ਅੰਤਿਮ ਯਾਤਰਾ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਪਿੰਡ ਬਾਦਲ ‘ਚ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਕੀਤਾ ਗਿਆ ਹੈ। ਇਸ ਸਮੇਂ ਬਾਦਲ ਪਰਿਵਾਰ ਕਾਫੀ ਭਾਵੁਕ ਨਜ਼ਰ ਆਇਆ। ਉਨ੍ਹਾਂ ਦੇ ਬੇਟੇ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਪੋਤੇ-ਪੋਤੀਆਂ ਬੇਹੱਦ ਭਾਵੁਕ ਦਿਖਾਈ ਦਿੱਤੇ।

LEAVE A REPLY

Please enter your comment!
Please enter your name here