ਸਿਨੇਮਾ ਪ੍ਰੇਮੀਆਂ ਲਈ ਖੁਸ਼ਖ਼ਬਰੀ, 1 ਫਰਵਰੀ ਤੋਂ ਪੂਰੀ ਸਮਰਥਾ ਨਾਲ ਖੁੱਲ੍ਹੇਗਾ ਸਿਨੇਮਾ

0
18

ਚੰਡੀਗੜ੍ਹ 31, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਸਿਨੇਮਾ ਪ੍ਰੇਮੀਆਂ ਲਈ ਇੱਕ ਖੁਸ਼ਖਬਰੀ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ 1 ਫਰਵਰੀ ਤੋਂ ਦੇਸ਼ ਭਰ ਵਿੱਚ 100 ਪ੍ਰਤੀਸ਼ਤ ਸਮਰੱਥਾ ਦੇ ਨਾਲ ਸਿਨੇਮਾ ਹਾਲ ਖੋਲ੍ਹਣ ਲਈ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਵੱਲੋਂ ਜਾਰੀ ਕੀਤੀ ਗਈ ਸਟੈਂਡਰਡ ਓਪਰੇਟਿੰਗ ਵਿਧੀ (SOP)ਮੁਤਾਬਿਕ ਸਿਨੇਮਾ ਘਰਾਂ ਵਿੱਚ ਮੌਜੂਦਾ ਸਮੇਂ ਲੋਕਾਂ ਦੀ ਸਮਰਥਾ ਨੂੰ 50 ਪ੍ਰਤੀਸ਼ਤ ਤੋਂ ਵਧਾ ਕੇ 100 ਪ੍ਰਤੀਸ਼ਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਮੰਤਰਾਲੇ ਵੱਲੋਂ ਜਾਰੀ ਐਸਓਪੀ ਤਹਿਤ ਆਡੀਟੋਰੀਅਮ ਤੇ ਸਾਂਝੇ ਖੇਤਰਾਂ ਵਿੱਚ ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾਈ ਰੱਖਣਾ ਲਾਜ਼ਮੀ ਹੋਵੇਗਾ। ਸਿਨੇਮਾ ਹਾਲ ਵਿੱਚ ਦਾਖਲ ਹੋਣ ਤੇ ਬਾਹਰ ਜਾਣ ਵਾਲੇ ਲੋਕਾਂ ਲਈ ਸੈਨੀਟਾਈਜ਼ਰ ਦਾ ਪ੍ਰਬੰਧ ਲਾਜ਼ਮੀ ਹੈ। ਸਿਨੇਮਾ ਹਾਲ ਵਿੱਚ ਥੁੱਕਣ ਦੀ ਸਖ਼ਤ ਮਨਾਹੀ ਹੋਵੇਗੀ। ਸਿਨੇਮਾਘਰਾਂ ਵਿੱਚ ਆਉਣ ਵਾਲੇ ਲੋਕਾਂ ਲਈ ਮੋਬਾਈਲ ‘ਚ ਅਰੋਗਿਆ ਸੇਤੂ ਐਪ ਰੱਖਣਾ ਲਾਜ਼ਮੀ ਹੋਵੇਗਾ।

ਪਿਛਲੇ ਸਾਲ ਮਾਰਚ ਵਿੱਚ ਦੇਸ਼ ‘ਚ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਦੇ ਨਾਲ ਸਿਨੇਮਾ ਹਾਲ, ਥੀਏਟਰ ਤੇ ਮਲਟੀਪਲੈਕਸਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਰਕਾਰ ਨੇ ਅਨਲੌਕ 5 ਤਹਿਤ ਅਕਤੂਬਰ ਵਿੱਚ ਥੀਏਟਰ ਖੋਲ੍ਹਣ ਦੀ ਆਗਿਆ ਦੇ ਦਿੱਤੀ ਸੀ। ਇਸ ਤੋਂ ਬਾਅਦ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਗੁਜਰਾਤ, ਆਂਧਰਾ ਪ੍ਰਦੇਸ਼ ਤੇ ਕਰਨਾਟਕ ਵਰਗੇ ਰਾਜਾਂ ਨੇ 50% ਦਰਸ਼ਕ ਸਮਰੱਥਾ ਤੋਂ ਬਾਅਦ ਥੀਏਟਰਾਂ ਦੀ ਸ਼ੁਰੂਆਤ ਕੀਤੀ ਸੀ।

NO COMMENTS