
ਲੁਧਿਆਣਾ 12,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਅਕਾਲੀ ਦਲ ਦੇ ਵਰਕਰਾਂ ਵੱਲੋਂ ਇੱਥੇ ਅੱਜ ਯਾਨੀ ਸੋਮਵਾਰ ਨੂੰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਖਿਲਾਫ਼ ਕੀਤਾ ਜਾ ਰਿਹਾ ਹੈ। ਵਿਧਾਇਕ ਸਿਮਰਸਜੀਤ ਬੈਂਸ ਖਿਲਾਫ ਬਲਾਤਕਾਰ ਦੇ ਇਲਜ਼ਾਮ ਹਨ। ਬੈਸ਼ ਖਿਲਾਫ 10 ਜੁਲਾਈ ਨੂੰ ਐਫਆਈਆਰ ਦਰਜ ਕੀਤੀ ਗਈ ਹੈ। ਦੱਸ ਦਈਏ ਕਿ 7 ਮਹੀਨੇ ਬਾਅਦ ਇਹ FIR ਦਰਜ ਕੀਤੀ ਗਈ ਹੈ।
ਹੁਣ ਤਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਵਿੱਚ ਜਦ ਵਿਧਾਇਕ ਦਾ ਪੱਖ ਜਾਣਨ ਦੀ ਲੋੜ ਹੈ ਤਾਂ ਉਨ੍ਹਾਂ ਦੇ ਘਰ ਤੇ ਦਫ਼ਤਰ ਵਿੱਚ ਕੋਈ ਵੀ ਗੱਲ ਕਰਨ ਲਈ ਮੌਜੂਦ ਨਹੀਂ।
ਵਿਧਾਇਕ ਸਿਮਰਜੀਤ ਬੈਂਸ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ ਜਿਸ ਖਿਲਾਫ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਅਕਾਲੀ ਦਲ ਦੇ ਵਰਕਰ ਤੇ ਮਹਿਲਾਵਾਂ ਪ੍ਰਦਰਸ਼ਨ ਕਰਨ ਲਈ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪਹੁੰਚੇ ਹਨ। ਪੁਲਿਸ ਵੱਲੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
