
ਚੰਡੀਗੜ੍ਹ: ਜ਼ਿਲ੍ਹਾ ਪਟਿਆਲਾ ਵਿੱਚ ਪੁਲਿਸ ਮੁਲਾਜ਼ਮਾਂ ਉੱਤੇ ਹੋਏ ਹਮਲੇ ਤੋਂ ਬਾਅਦ ਪੁਲਿਸ ਖਿਲਾਫ ਬੋਲਣ ਵਾਲੇ ਲੁਧਿਆਣਾ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਪੁਲਿਸ ਸੁਰੱਖਿਆ ਹਟਾ ਦਿੱਤੀ ਗਈ ਹੈ। ਪੁਲਿਸ ਵਿਭਾਗ ਨੇ ਬੈਂਸ ਦੀ ਸੁਰੱਖਿਆ ਵਿੱਚ ਲੱਗੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਹੈ।
ਪਟਿਆਲਾ ‘ਚ ਹੋਏ ਹਮਲੇ ‘ਚ ਇੱਕ ਪੁਲਿਸ ਮੁਲਾਜ਼ਮ ਦਾ ਹੱਥ ਵੱਢ ਦਿੱਤਾ ਗਿਆ ਸੀ। ਵਿਧਾਇਕ ਸਿਮਰਨਜੀਤ ਬੈਂਸ ਨੇ ਹਮਲਾਵਰਾਂ ਦੇ ਪੱਖ ‘ਚ ਬਿਆਨ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਸਖਤੀ ਤੋਂ ਅੱਕੇ ਲੋਕ ਹੀ ਹਮਲੇ ਕਰ ਰਹੇ ਹਨ।
ਉਧਰ, ਪੰਜਾਬ ਸਰਕਾਰ ਦੇ ਮੰਤਰੀਆਂ ਨੇ ਬੈਂਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਪਤਾ ਲੱਗਾ ਹੈ ਕਿ ਪੁਲਿਸ ਇਸ ਬਾਰੇ ਵਿਚਾਰ ਕਰ ਰਹੀ ਹੈ।
