
ਚੰਡੀਗੜ੍ਹ 03 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਲੋਕ ਇਨਸਾਫ਼ ਪਾਰਟੀ ਦੇ ਲੀਡਰ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ‘ਤੇ ਹਫਤੇ ਲਈ ਹੋਰ ਰੋਕ ਲਾ ਦਿੱਤੀ ਹੈ। ਅੱਜ ਸਰਬਉੱਚ ਅਦਾਲਤ ਵਿੱਚ ਬੈਂਸ ਦੀ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਗ੍ਰਿਫਤਾਰੀ ‘ਤੇ ਲੱਗੀ ਰੋਕ ਨੂੰ ਬਰਕਰਾਰ ਰੱਖਿਆ।
ਸੁਪਰੀਮ ਕੋਰਟ ਨੇ ਮਹਿਲਾ ਖ਼ਿਲਾਫ਼ ਦਾਇਰ ਸ਼ਿਕਾਇਤ ‘ਤੇ ਵੀ ਦੋ ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।
